ਭਵਾਨੀਗੜ੍ਹ: ਇੱਥੋਂ ਨੇੜਲੇ ਪਿੰਡ ਜੌਲੀਆਂ ਦੇ ਗੁਰਦੁਆਰੇ ਵਿਖੇ ਅਗਨੀ ਭੇਟ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਘਟਨਾ ਦੀ ਨਿਖੇਧੀ ਕਰਦਿਆਂ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਸੰਤ ਦਾਦੂਵਾਲ ਨੇ ਪਿੰਡ ਜੌਲੀਆਂ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਨੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਥਾਂ ਬਚਾਉਣ ਵਾਸਤੇ ਨਿਹੱਥੇ ਲੋਕਾਂ ਉੱਤੇ ਤਸ਼ੱਦਦ ਕੀਤਾ ਅਤੇ ਹੁਣ ਕੈਪਟਨ ਸਰਕਾਰ ਵੀ ਬਾਦਲ ਸਰਕਾਰ ਦੇ ਰਾਹ ਪੈ ਗਈ ਹੈ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੇ ਕਈ ਸਰੂਪਾਂ ਨੂੰ ਬਚਾਉਣ ਵਾਲੇ ਪਿੰਡ ਦੇ ਨੌਜਵਾਨਾਂ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ