ਪੱਤਰ ਪ੍ਰੇਰਕ
ਲਹਿਰਾਗਾਗਾ, 22 ਅਗਸਤ
ਇੱਥੇ ਲਹਿਰਾਗਾਗਾ ਪੁਲੀਸ ਨੇ ਮੁਖਬਰੀ ਦੇ ਆਧਾਰ ’ਤੇ ਇੱਕ ਵਿਅਕਤੀ ਤੋਂ ਵੱਡੀ ਮਾਤਰਾ ਵਿੱਚ ਲਾਹਣ ਅਤੇ ਭੁੱਕੀ ਬਰਾਮਦ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਪੋਸਟ ਚੌਕੀ ਚੋਟੀਆਂ ਦੇ ਇੰਚਾਰਜ ਹਰਮਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਭਾਲ ਦੇ ਸਬੰਧ ਵਿੱਚ ਪਿੰਡ ਚੌਂਟੀਆਂ ਵਿੱਚ ਮੌਜੂਦ ਸਨ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਵਾਸੀ ਚੋਟੀਆਂ ਆਪਣੇ ਖੇਤਾਂ ਵਿੱਚ ਬਣੇ ਘਰ ਅੰਦਰ ਨਾਜਾਇਜ਼ ਸ਼ਰਾਬ ਅਤੇ ਭੁੱਕੀ ਵੇਚਣ ਦਾ ਧੰਦਾ ਕਰਦਾ ਹੈ। ਪੁਲੀਸ ਨੇ ਬਲਵਿੰਦਰ ਸਿੰਘ ਨਾਮੀਂ ਵਿਅਕਤੀ ਦੇ ਘਰ ਛਾਪ ਮਾਰ ਕੇ ਉੱਥੋਂ 200 ਲਿਟਰ ਨਾਜਾਇਜ਼ ਸ਼ਰਾਬ ਕਸੀਦਣ ਲਈ ਲਾਹਣ ਅਤੇ 3 ਕਿਲੋ ਭੁੱਕੀ ਬਰਾਮਦ ਕਰ ਕੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।