ਭਵਾਨੀਗੜ੍ਹ:(ਮੇਜਰ ਸਿੰਘ ਮੱਟਰਾਂ): ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਅਤੇ ਬਲਾਕ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ।ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੁਖਦੇਵ ਸਿੰਘ ਘਰਾਚੋਂ, ਪ੍ਰਗਟ ਸਿੰਘ ਮੱਟਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਸੁਖਦੇਵ ਸਿੰਘ ਬਾਲਦ ਕਲਾਂ ਨੇ ਦੱਸਿਆ ਕਿ ਲੋਹੜੀ ਦੇ ਤਿਉਹਾਰ ਮੌਕੇ ਕਿਸਾਨਾਂ ਅਤੇ ਬੀਬੀਆਂ ਨੇ ਘਰਾਚੋਂ, ਭੱਟੀਵਾਲ ਖੁਰਦ, ਮੱਟਰਾਂ, ਨਦਾਮਪੁਰ, ਭਵਾਨੀਗੜ੍ਹ, ਬਲਿਆਲ, ਆਲੋਅਰਖ ਅਤੇ ਕਪਿਆਲ ਸਮੇਤ ਦਰਜਨਾਂ ਪਿੰਡਾਂ ਵਿੱਚ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।