ਵਿਦਿਆਰਥੀਆਂ ਨੇ ਵਿਗਿਆਨ ਦਿਵਸ ਮਨਾਇਆ
ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਾਇੰਸ ਵਿਭਾਗ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ। ਸਾਇੰਸ ਵਿਭਾਗ ਦੇ ਕੋ-ਆਰਡੀਨੇਟਰ ਡਾ. ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਵਿਗਿਆਨਕ ਨਜ਼ਰੀਆ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਦਿਆਰਥੀਆਂ ਦੇ ਵਿਗਿਆਨ ਨਾਲ ਸਬੰਧਤ ਭਾਸ਼ਣ, ਵਾਦ-ਵਿਵਾਦ, ਰੰਗੋਲੀ, ਸਲੋਗਨ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ। ਭਾਸ਼ਣ ਮੁਕਾਬਲੇ ਵਿੱਚ ਬੱਚਿਆਂ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਰੁਜ਼ਗਾਰ ਉੱਤੇ ਪੈ ਰਹੇ ਪ੍ਰਭਾਵਾਂ ਤੇ ਆਧੁਨਿਕ ਸਮੇਂ ਵਿੱਚ ਵਿਗਿਆਨ ਦੀ ਹੋ ਰਹੀ ਦੁਰਵਰਤੋਂ ਆਦਿ ਵਿਸ਼ਿਆਂ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਹਰਮਨਜੋਤ ਸਿੰਘ, ਜੈਸਮੀਨ ਸਿੱਧੂ ਅਤੇ ਤਨੀਸ਼ਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੋਸਟਰ ਮੁਕਾਬਲੇ ਵਿੱਚ ਗੁਰਸ਼ਰਨਪ੍ਰੀਤ ਕੌਰ, ਪ੍ਰਭਜੋਤ ਕੌਰ ਅਤੇ ਸੰਦੀਪ ਕੌਰ, ਰੰਗੋਲੀ ਮੁਕਾਬਲੇ ਵਿੱਚ ਵੰਦਨਾ, ਖੁਸ਼ਪ੍ਰੀਤ ਕੌਰ ਤੇ ਸਿਮਰਨ ਕੌਰ, ਮਨਪ੍ਰੀਤ ਕੌਰ ਤੇ ਹੀਨਾ, ਵਾਦ ਵਿਵਾਦ ਮੁਕਾਬਲੇ ਵਿੱਚ ਨਵਰੂਪ ਕੌਰ ਤੇ ਪ੍ਰਦੀਪ ਕੌਰ ਦਿਓਲ ਅਤੇ ਸਲੋਗਨ ਲੇਖਣ ਮੁਕਾਬਲੇ ਵਿੱਚ ਜਸਪ੍ਰੀਤ ਕੌਰ, ਸਿਮਰਨਜੀਤ ਕੌਰ, ਸਿਮਰਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਜੱਜਮੈਂਟ ਦੀ ਭੂਮਿਕਾ ਡਾ. ਅਮਿਤਾ ਜੈਨ, ਡਾ. ਮਨਜੋਤ ਕੌਰ, ਡਾ. ਹਰਪ੍ਰੀਤ ਕੌਰ ਅਤੇ ਪ੍ਰੋ. ਕੀਰਤੀ ਚਾਵਲਾ ਨੇ ਨਿਭਾਈ। ਇਸ ਮੌਕੇ ਡਾ. ਰਾਕੇਸ਼ ਕੁਮਾਰ, ਡਾ. ਗਗਨਦੀਪ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਸਨ।