ਭਾਰਤ-ਪਾਕਿ ਮੈਚ ਮਗਰੋਂ ਸੰਗਰੂਰ ਕਾਲਜ ਵਿੱਚ ਭਿੜੇ ਵਿਦਿਆਰਥੀ

ਯੂਪੀ-ਬਿਹਾਰ ਤੇ ਕਸ਼ਮੀਰ ਦੇ ਵਿਦਿਆਰਥੀਆਂ ’ਚ ਟਕਰਾਅ; ਦੋਵਾਂ ਧਿਰਾਂ ਵਿੱਚ ਹੋਇਆ ਰਾਜ਼ੀਨਾਮਾ

ਭਾਰਤ-ਪਾਕਿ ਮੈਚ ਮਗਰੋਂ ਸੰਗਰੂਰ ਕਾਲਜ ਵਿੱਚ ਭਿੜੇ ਵਿਦਿਆਰਥੀ

ਸੰਗਰੂਰ ਦੇ ਨਿੱਜੀ ਕਾਲਜ ਦੇ ਹੋਸਟਲ ’ਚ ਝਗੜੇ ਮਗਰੋਂ ਜਾਂਚ ਕਰਦੀ ਹੋਈ ਪੁਲੀਸ।

ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਅਕਤੂਬਰ

ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਬੀਤੀ ਰਾਤ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਕ੍ਰਿਕਟ ਮੈਚ ਦੇ ਨਤੀਜੇ ਮਗਰੋਂ ਸੰਗਰੂਰ ਦੇ ਇੱਕ ਪ੍ਰਾਈਵੇਟ ਕਾਲਜ ਦੇ ਹੋਸਟਲ ਵਿੱਚ ਯੂਪੀ-ਬਿਹਾਰ ਤੇ ਕਸ਼ਮੀਰ ਨਾਲ ਸਬੰਧਤ ਵਿਦਿਆਰਥੀ ਦੀ ਝੜਪ ਹੋ ਗਈ। ਸੋਸ਼ਲ ਮੀਡੀਆ ’ਤੇ ਵਿਦਿਆਰਥੀਆਂ ਦੇ ਹੰਗਾਮੇ ਦੀ ਵੀਡੀਓ ਵਾਇਰਲ ਹੋਈ ਹੈ। ਚਰਚਾ ਹੈ ਕਿ ਕਸ਼ਮੀਰੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ ਹੈ ਪਰ ਪੁਲੀਸ ਨੇ ਅਜਿਹਾ ਹੋਣ ਤੋਂ ਇਨਕਾਰ ਕਰਦਿਆਂ ਘਟਨਾ ਨੂੰ ਸਿਰਫ਼ ਦੋ ਧੜਿਆਂ ’ਚ ਆਪਸੀ ਬਹਿਸਬਾਜ਼ੀ ਦੱਸਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕ੍ਰਿਕਟ ਮੈਚ ਖ਼ਤਮ ਹੋਣ ਮਗਰੋਂ ਇੱਕ ਧੜੇ ਦੇ ਵਿਦਿਆਰਥੀਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਜਿਸ ਮਗਰੋਂ ਮਾਹੌਲ ਭਖ ਗਿਆ ਅਤੇ ਵਿਦਿਆਰਥੀਆਂ ਦੇ ਦੋ ਧੜਿਆਂ ਵਿਚਕਾਰ ਹੋਈ ਤਕਰਾਰ ਤੇ ਬਹਿਸ ਝਗੜੇ ਵਿੱਚ ਬਦਲ ਗਈ। ਇਸ ਦੌਰਾਨ ਹੋਸਟਲ ਦੇ ਕਮਰੇ ’ਚ ਭੰਨਤੋੜ ਵੀ ਹੋਈ ਹੈ। ਦਿਨ ਚੜ੍ਹਦਿਆਂ ਹੀ ਸੋਸ਼ਲ ਮੀਡੀਆ ’ਤੇ ਘਟਨਾ ਦੀ ਖ਼ਬਰ ਦੀ ਚਰਚਾ ਸ਼ੁਰੂ ਹੋ ਗਈ ਸੀ। ਇਸ ਸਬੰਧੀ ਭਾਈ ਗੁਰਦਾਸ ਇੰਜਨੀਅਰਿੰਗ ਕਾਲਜ ਦੀ ਡਾਇਰੈਕਟਰ ਡਾ. ਤਨੂਜਾ ਸ੍ਰੀਵਾਸਤਵ ਨੇ ਕਿਹਾ ਕਿ ਕ੍ਰਿਕਟ ਮੈਚ ਦੇ ਨਤੀਜੇ ਮਗਰੋਂ ਨਾਅਰੇਬਾਜ਼ੀ ਹੋਣ ਕਾਰਨ ਦੋ ਧੜਿਆਂ ਦੇ ਵਿਦਿਆਰਥੀਆਂ ’ਚ ਲੜਾਈ ਹੋ ਗਈ ਸੀ। ਇਸ ਮਗਰੋ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਕਰੀਬ 40-50 ਵਿਦਿਆਰਥੀ ਇਕੱਠੇ ਹੋ ਗਏ। ਹੋਸਟਲ ਦੇ ਵਾਰਡਨ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਜਿਸ ਮਗਰੋਂ ਉਹ ਕਮਰਿਆਂ ’ਚ ਚਲੇ ਗਏ। ਇਸ ਲੜਾਈ ’ਚ ਕੋਈ ਜ਼ਖ਼ਮੀ ਨਹੀਂ ਹੋਇਆ। ਕਾਲਜ ਦਾ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਹੈ। ਅੱਜ ਵਿਦਿਆਰਥੀ ਆਪੋ-ਆਪਣੀਆਂ ਕਲਾਸਾਂ ’ਚ ਗਏ ਹਨ। ਉਨ੍ਹਾਂ ਦੱਸਿਆ ਕਿ ਕਾਲਜ ’ਚ ਕਸ਼ਮੀਰ ਤੋਂ ਕਰੀਬ 50 ਜਦਕਿ ਯੂਪੀ ਤੇ ਬਿਹਾਰ ਦੇ 30 ਵਿਦਿਆਰਥੀ ਹੈ। ਕਾਲਜ ’ਚ ਅੱਜ ਜ਼ਿਲ੍ਹਾ ਪੁਲੀਸ ਮੁਖੀ ਸਵਪਨ ਸ਼ਰਮਾ ਪੁਲੀਸ ਫੋਰਸ ਸਮੇਤ ਤੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹੋਸਟਲ ਵਿਚ ਵਿਦਿਆਰਥੀ ਇਕੱਠੇ ਭਾਰਤ-ਪਾਕਿ ਦਾ ਕ੍ਰਿਕਟ ਮੈਚ ਵੇਖ ਰਹੇ ਸੀ ਅਤੇ ਵਿਦਿਆਰਥੀ ਦੋਵਾਂ ਟੀਮਾਂ ਦੇ ਸਮਰਥਕ ਸਨ। ਨਤੀਜੇ ਮਗਰੋਂ ਵਿਦਿਆਰਥੀਆਂ ਦੇ ਦੋ ਧੜਿਆਂ ਵਿਚਕਾਰ ਤਕਰਾਰ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਹੋ ਗਿਆ ਹੈ। ਇਸ ਦੌਰਾਨ ਕੋਈ ਵਿਦਿਆਰਥੀ ਜ਼ਖ਼ਮੀ ਨਹੀਂ ਹੋਇਆ। ਪੁਲੀਸ ਵਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ।

ਜਨਤਕ ਜਥੇਬੰਦੀਆਂ ਵਲੋਂ ਘਟਨਾ ਖ਼ਿਲਾਫ਼ ਰੋਸ ਮੁਜ਼ਾਹਰਾ

ਅਰਥੀ ਫ਼ੂਕ ਮੁਜ਼ਾਹਰਾ ਕਰਦੇ ਜਥੇਬੰਦੀਆਂ ਦੇ ਕਾਰਕੁਨ। -ਫੋਟੋ: ਲਾਲੀ

ਜਮਹੂਰੀ ਅਧਿਕਾਰ ਸਭਾ ਦੇ ਸੱਦੇ ’ਤੇ ਵੱਖ-ਵੱਖ ਇਨਕਲਾਬੀ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਇੱਥੇ ਇੱਕ ਨਿੱਜੀ ਕਾਲਜ ’ਚ ਬੀਤੀ ਰਾਤ ਕਸ਼ਮੀਰੀ ਵਿਦਿਆਰਥੀਆਂ ਦੀ ਕੁੱਟਮਾਰ ਦੇ ਵਿਰੋਧ ਵਿਚ ਸਥਾਨਕ ਭਗਵਾਨ ਮਹਾਂਵੀਰ ਚੌਕ ਵਿਚ ਫਾਸ਼ੀਵਾਦੀ ਸ਼ਕਤੀਆਂ ਦੀ ਅਰਥੀ ਫ਼ੂਕੀ ਗਈ। ਜਮਹੂਰੀ ਆਗੂ ਸਵਰਨਜੀਤ ਸਿੰਘ ਨੇ ਕਿਹਾ ਕਿ ਭਾਰਤ-ਪਾਕਿ ਕ੍ਰਿਕਟ ਮੈਚ ਦੌਰਾਨ ਬੀਤੀ ਰਾਤ ਭਾਈ ਗੁਰਦਾਸ ਕਾਲਜ ਵਿਚ ਕਸ਼ਮੀਰੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ ਹੈ ਜੋ ਅਤਿ ਨਿੰਦਣਯੋਗ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਕਾਲਜਾਂ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤੇ ਕਾਲਜ ਵਿੱਚ ਕੁੱਟਮਾਰ ਦੀ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਆਗੂ ਮਨਧੀਰ ਸਿੰਘ, ਜਗਰੂਪ ਸਿੰਘ ਜਵੰਧਾ, ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਪਰਮਵੇਦ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਹਰਜੀਤ ਸਿੰਘ ਬਾਲੀਆਂ, ਬਬਨ ਪਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨਾਂ ਦੇ ਆਗੂ ਸੰਜੀਵ ਮਿੰਟੂ ਅਤੇ ਪ੍ਰਗਟ ਸਿੰਘ ਕਾਲਾਝਾੜ, ਡੈਮੋਕ੍ਰੈਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਆਗੂ ਗੁਰਵਿੰਦਰ ਸਿੰਘ ਡੀਟੀਐੱਫ ਦੇ ਆਗੂ ਦਾਤਾ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ’ਤੇ ਲਾਇਆ ਅਧਿਆਪਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦਾ ਦੋਸ਼...

ਸ਼ਹਿਰ

View All