ਵਿਦਿਆਰਥੀਆਂ ਨੇ ਖੇਡਾਂ ’ਚ ਮੱਲਾਂ ਮਾਰੀਆਂ
ਦਿ ਹੈਲਿਕਸ ਆਕਸਫੋਰਡ ਸਮਾਰਟ ਸਕੂਲ, ਪਾਤੜਾਂ ਦੇ ਵਿਦਿਆਰਥੀਆਂ ਨੇ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਅਮਰਜੋਤ ਕੌਰ ਹਰੀਕਾ ਨੇ ਦੱਸਿਆ ਕਿ ਵਿਦਿਆਰਥਣ ਪਰਮੀਤ ਕੌਰ ਗਿਆਰਵੀਂ ਕਲਾਸ ਨੇ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਉਸ ਨੂੰ...
Advertisement
ਦਿ ਹੈਲਿਕਸ ਆਕਸਫੋਰਡ ਸਮਾਰਟ ਸਕੂਲ, ਪਾਤੜਾਂ ਦੇ ਵਿਦਿਆਰਥੀਆਂ ਨੇ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਅਮਰਜੋਤ ਕੌਰ ਹਰੀਕਾ ਨੇ ਦੱਸਿਆ ਕਿ ਵਿਦਿਆਰਥਣ ਪਰਮੀਤ ਕੌਰ ਗਿਆਰਵੀਂ ਕਲਾਸ ਨੇ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਉਸ ਨੂੰ ਕੌਮੀ ਮੁਕਾਬਲਿਆਂ ਲਈ ਚੁਣਿਆ ਗਿਆ ਹੈ। ਅਰਸ਼ਪ੍ਰੀਤ ਕੌਰ ਬਾਰਵੀਂ ਕਲਾਸ ਅਤੇ ਮਨਦੀਪ ਕੌਰ ਬਾਰਵੀਂ ਕਲਾਸ ਨੇ ਕਰਾਟੇ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਸੁਖਮਨਦੀਪ ਸਿੰਘ ਨੇ ਬਾਕਸਿੰਗ ਦੇ ਰਿੰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਨੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ। ਸਕੂਲ ਦੀ ਡਾਇਰੈਕਟਰ ਦਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਵਾਈਸ ਪ੍ਰਿੰਸੀਪਲ ਮੰਨਤ ਹਰੀਕਾ ਨੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Advertisement
Advertisement
