ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਦਿਆਰਥੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ

ਰਣਜੀਤ ਸਿੰਘ ਸ਼ੀਤਲ ਦਿੜ੍ਹਬਾ ਮੰਡੀ, 13 ਜੁਲਾਈ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਨੇੜਲੇ ਖੇਤਰਾਂ ਨੂੰ ਤੰਬਾਕੂ ਮੁਕਤ ਕਰਨ ਲਈ ਰੈਲੀਆਂ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ...
Advertisement

ਰਣਜੀਤ ਸਿੰਘ ਸ਼ੀਤਲ

ਦਿੜ੍ਹਬਾ ਮੰਡੀ, 13 ਜੁਲਾਈ

Advertisement

ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਨੇੜਲੇ ਖੇਤਰਾਂ ਨੂੰ ਤੰਬਾਕੂ ਮੁਕਤ ਕਰਨ ਲਈ ਰੈਲੀਆਂ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਪਿੰਡ ਵਿੱਚ ਰੈਲੀ ਕੀਤੀ ਗਈ। ਰੈਲੀ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਰੈਲੀ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਹਰਸੰਤ ਸਿੰਘ ਰੋੜੇਵਾਲ ਅਤੇ ਨੋਡਲ ਇੰਚਾਰਜ ਲਾਡਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਟੀਚਾ ਸਿੱਖਿਆ ਸੰਸਥਾਵਾਂ ਨੂੰ ਤੰਬਾਕੂ ਤੋਂ ਮੁਕਤ ਕਰਨਾ ਹੈ ਅਤੇ ਲੋਕਾਂ ਨੂੰ ਤਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਸਕੂਲ ਅਧਿਆਪਕ ਹਰੀ ਸਿੰਘ, ਪ੍ਰਦੀਪ ਸਿੰਘ, ਪ੍ਰਗਟ ਸਿੰਘ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਨੀਰੂ ਬਾਲਾ, ਹਰਬੰਸ ਸਿੰਘ ਆਰਟ ਕਰਾਫਟ ਅਧਿਆਪਕ ਅਤੇ ਕੈਂਪਸ ਮੈਨੇਜਰ ਨਿਰਮਲ ਸਿੰਘ ਹਾਜ਼ਰ ਸਨ।

Advertisement