ਵਿਗਿਆਨ ਪ੍ਰਦਰਸ਼ਨੀ ’ਚ ਬਾਲੀਆ ਸਕੂਲ ਦੇ ਵਿਦਿਆਰਥੀ ਛਾਏ
ਇਥੇ ਬਾਲੀਆ ਸਕੂਲ ਦੇ ਪ੍ਰਿੰਸੀਪਲ ਹਰਦੇਵ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਲਵਾਈ ਗਈ ਵਿਗਿਆਨ ਪ੍ਰਦਰਸ਼ਨੀ ਵਿੱਚ ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀ ਸਾਹਿਲ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਸੱਤਵੀਂ ਜਮਾਤ ਦੇ ਵਿਦਿਆਰਥੀ ਲਖਵਿੰਦਰ...
Advertisement
ਇਥੇ ਬਾਲੀਆ ਸਕੂਲ ਦੇ ਪ੍ਰਿੰਸੀਪਲ ਹਰਦੇਵ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਲਵਾਈ ਗਈ ਵਿਗਿਆਨ ਪ੍ਰਦਰਸ਼ਨੀ ਵਿੱਚ ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀ ਸਾਹਿਲ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਸੱਤਵੀਂ ਜਮਾਤ ਦੇ ਵਿਦਿਆਰਥੀ ਲਖਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਸੀਨੀਅਰ ਵਿੰਗ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀ ਅਵੀਨਾਸ਼ ਸਿੰਘ ਨੇ ਪਹਿਲਾ ਸਥਾਨ, ਸੁਖਦੀਪ ਕੌਰ ਨੇ ਦੂਜਾ ਸਥਾਨ ਅਤੇ ਲਵਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਇੰਸ ਅਧਿਆਪਕਾ ਸਤਬੀਰ ਕੌਰ, ਨੀਲ ਕਮਲ ਅਤੇ ਹਿਸਾਬ ਦੀ ਅਧਿਆਪਕਾ, ਰੀਤਿਕਾ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।
Advertisement
Advertisement
×

