ਲਹਿਰਾਗਾਗਾ: ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸੰਗਰੂਰ ਦੇ ਘਾਬਦਾਂ ਮੈਰੀਟੋਰੀਅਸ ਸਕੂਲ ਵਿੱਚ ਜ਼ਿਲ੍ਹਾ ਪੱਧਰੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਇਨਾਮ ਜਿੱਤੇ। ਕੌਲਾਜ ਮੇਕਿੰਗ (ਮਿਡਲ) ਅਤੇ ਕਵਿਤਾ ਉਚਾਰਨ (ਮਿਡਲ) ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕੋਰੀਓਗ੍ਰਾਫੀ (ਮਿਡਲ) ਵਿੱਚ ਤੀਜਾ, ਸਕਿੱਟ ਮੁਕਾਬਲਾ (ਮਿਡਲ ਪੱਧਰ) ਵਿੱਚ ਤੀਜਾ ਸਥਾਨ ਅਤੇ ਸਕਿੱਟ (ਸੈਕੰਡਰੀ) ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਸਿੰਘ ਖੋਖਰ ਨੇ ਖੁਸ਼ੀ ਪ੍ਰਗਟ ਕੀਤੀ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ