ਸੰਗਰੂਰ ’ਚ ਬਲਜਿੰਦਰ ਕੌਰ ਦੀ ਅਗਵਾਈ ਹੇਠ ਧਰਨਾ ਦਿੰਦੇ ਹੋਏ ਵਿਦਿਆਰਥੀ।

ਸੰਗਰੂਰ ’ਚ ਬਲਜਿੰਦਰ ਕੌਰ ਦੀ ਅਗਵਾਈ ਹੇਠ ਧਰਨਾ ਦਿੰਦੇ ਹੋਏ ਵਿਦਿਆਰਥੀ।

ਸੰਗਰੂਰ ’ਚ ਬਲਜਿੰਦਰ ਕੌਰ ਦੀ ਅਗਵਾਈ ਹੇਠ ਧਰਨਾ ਦਿੰਦੇ ਹੋਏ ਵਿਦਿਆਰਥੀ।

ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਅਗਸਤ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਜੇ ਤੱਕ 10ਵੀਂ ਓਪਨ ਕਲਾਸ ਦਾ ਨਤੀਜਾ ਨਾ ਐਲਾਨਣ ਵਿਰੁੱਧ ‘ਆਪ’ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ। ਇਸ ਵਿਚ ‘ਆਪ’ ਦੀ ਸੀਨੀਅਰ ਆਗੂ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਪਹਿਲਾਂ ਨਾਨਕਿਆਣਾ ਚੌਕ ਤੋਂ ਲੈ ਕੇ ਸਿੰਗਲਾ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਇਸ ਦੀ ਅਗਵਾਈ ਵਿਧਾਇਕਾ ਬਲਜਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ, ਹਲਕਾ ਸਹਿ ਪ੍ਰਧਾਨ ਨਰਿੰਦਰ ਕੌਰ ਭਰਾਜ ਤੇ ਡਾ. ਅਨਵਰ ਭਸੌੜ ਆਦਿ ਆਗੂਆਂ ਵਲੋਂ ਕੀਤੀ ਗਈ। ‘ਆਪ’ ਆਗੂ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਨੇ ਦੋਸ਼ ਲਾਇਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਖ਼ਾਸ ਕਰ ਕੇ ਸਿੱਖਿਆ ਮੰਤਰੀ ਦੀ ਲਾਪਰਵਾਹੀ ਕਾਰਨ ਗ਼ਰੀਬਾਂ, ਦਲਿਤਾਂ ਅਤੇ ਆਮ ਘਰਾਂ ਦੇ ਉਨ੍ਹਾਂ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਤਬਾਹ ਕਰ ਰਹੀ ਹੈ ਜੋ ਘਰੇਲੂ ਹਾਲਾਤ ਅਤੇ ਮਜਬੂਰੀਆਂ ਕਾਰਨ ਰੈਗੂਲਰ ਪੜ੍ਹਾਈ ਕਰਨ ਦੀ ਥਾਂ ਬੋਰਡ ਦੀ ਓਪਨ ਸਕੂਲ ਪ੍ਰਣਾਲੀ ਰਾਹੀਂ ਦਸਵੀਂ ਦੀ ਪੜ੍ਹਾਈ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦਾ ਨਤੀਜਾ ਨਹੀਂ ਐਲਾਨਿਆ ਗਿਆ। ਇਸ ਕਾਰਨ ਉਹ ਫ਼ੌਜ ਦੀ ਭਰਤੀ ਸਣੇ ਨੌਕਰੀਆਂ ਦੇ ਹੋਰ ਮੌਕਿਆਂ ਤੋਂ ਖੁੰਝ ਰਹੇ ਹਨ। ਉਨ੍ਹਾਂ ਕਿਹਾ ਕਿ 30 ਅਗਸਤ ਨੂੰ ਵਿਦਿਆਰਥੀਆਂ ਨੇ ਭਾਰਤੀ ਫ਼ੌਜ ਦੀ ਭਰਤੀ ਵਿਚ ਹਿੱਸਾ ਲੈਣਾ ਹੈ ਪਰ ਨਤੀਜਾ ਨਾ ਆਉਣ ਕਾਰਨ ਉਹ ਫ਼ਿਕਰ ਵਿਚ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ‘ਆਪ’ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲ ਕੇ ਨਤੀਜਾ ਐਲਾਨਣ ਦੀ ਮੰਗ ਕੀਤੀ ਹੈ। ਇਸ ਮੌਕੇ ਪਾਰਟੀ ਆਗੂ ਦਿਨੇਸ਼ ਬਾਂਸਲ, ਇੰਦਰਜੀਤ ਸਿੰਘ ਖ਼ਾਲਸਾ, ਪ੍ਰੀਤ ਧੂਰੀ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All