ਵਿਦਿਆਰਥੀਆਂ ਵੱਲੋਂ ਪਿੰਗਲਵਾੜਾ ਸ਼ਾਖਾ ਦਾ ਦੌਰਾ
ਸੰਸਥਾ ’ਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ
Advertisement
ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਵਿਦਿਆਰਥੀਆਂ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੀ ਸਥਾਨਕ ਸ਼ਾਖ਼ਾ ਦਾ ਦੌਰਾ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਜਗਤਾਰ ਸਿੰਘ ਦੀ ਅਗਵਾਈ ਵਿੱਚ 36 ਵਿਦਿਆਰਥੀਆਂ ਦੇ ਗਰੁੱਪ ਵੱਲੋਂ ਸ਼ਾਖਾ ਪੁੱਜਣ ’ਤੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਅਤੇ ਸਹਾਇਕ ਪ੍ਰਬੰਧਕ ਹਰਜੀਤ ਸਿੰਘ ਅਰੋੜਾ ਵੱਲੋਂ ਸਵਾਗਤ ਕੀਤਾ ਗਿਆ। ਮਨਦੀਪ ਕੌਰ ਚੱਠੇ ਨਾਲ ਵਿਦਿਆਰਥੀਆਂ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਕੁਝ ਸਮਾਂ ਬਿਤਾਇਆ। ਵਿਸ਼ੇਸ਼ ਲੈਕਚਰ ਸੈਸ਼ਨ ਦੌਰਾਨ ਸੁਰਿੰਦਰ ਪਾਲ ਸਿੰਘ ਸਿਦਕੀ ਪੀ ਆਰ ਓ ਨੇ ਭਗਤ ਪੂਰਨ ਸਿੰਘ ਦੇ ਜੀਵਨ ਬਾਰੇ ਦੱਸਿਆ ਡਾ. ਉਪਾਸਨਾ ਨੇ ਮਰੀਜ਼ਾਂ ਦੀ ਸਿਹਤ ਤੰਦਰੁਸਤੀ ਲਈ ਸ਼ਾਖਾ ਦੇ ਵੱਖ-ਵੱਖ ਵਾਰਡਾਂ ਵਿੱਚ ਸਥਾਪਤ ਮੈਡੀਕਲ ਸਹੂਲਤਾਂ ਬਾਰੇ ਦੱਸਿਆ। ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਇਸ ਦੌਰੇ ਨਾਲ ਵਿਦਿਆਰਥੀਆਂ ਨੂੰ ਹੱਥੀਂ ਸੇਵਾ ਕਰਨ, ਮਾਨਵ ਭਲਾਈ ਅਤੇ ਸਦਾਚਾਰਕ ਗੁਣ ਅਪਨਾਉਣ ਦੀ ਪ੍ਰੇਰਨਾ ਮਿਲੀ ਹੈ। ਕਾਲਜ ਵਿਦਿਆਰਥੀਆਂ ਨੇ ਕਿਹਾ ਕਿ ਇਹ ਦੌਰਾ ਹਮੇਸ਼ਾ ਯਾਦ ਰਹੇਗਾ ਕਿਉਂਕਿ ਇਸ ਤੋਂ ਉਨ੍ਹਾਂ ਨੂੰ ਆਪਣੇ ਮਾਤਾ ਪਿਤਾ, ਬਜ਼ੁਰਗਾਂ ਦਾ ਸਤਿਕਾਰ ਅਤੇ ਸੇਵਾ ਸੰਭਾਲ ਕਰਨ ਦੀ ਪ੍ਰੇਰਨਾ ਮਿਲੀ ਹੈ। ਇਸ ਮੌਕੇ ਕੁਲਵੰਤ ਸਿੰਘ ਅਕੋਈ, ਸਾਕਸ਼ੀ , ਹਰਵਿੰਦਰ ਸ਼ਰਮਾ ਅਤੇ ਜਸ਼ਨਪ੍ਰੀਤ ਸਿੰਘ ਹਾਜ਼ਰ ਸਨ।
Advertisement
Advertisement
