ਵਿਦਿਆਰਥੀਆਂ ਨੂੰ ਸਾਈਬਰ ਕਰਾਈਮ ਤੋਂ ਚੌਕਸ ਕੀਤਾ
ਵਿਦਿਆਰਥੀਆਂ ਨੂੰ ਸਾਈਬਰ ਅਪਰਾਧ, ਸਰੀਰਕ ਸੁਰੱਖਿਆ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲੀਸ ਨੇ ਅੱਜ ਸਥਾਨਕ ਸਹਿਬਜ਼ਾਦਾ ਫ਼ਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਕੀਤਾ। ਸੈਮੀਨਾਰ ਵਿੱਚ ਡੀ ਐੱਸ ਪੀ (ਪੀਬੀਆਈ ਅਤੇ ਨਾਰਕੋ )...
ਵਿਦਿਆਰਥੀਆਂ ਨੂੰ ਸਾਈਬਰ ਅਪਰਾਧ, ਸਰੀਰਕ ਸੁਰੱਖਿਆ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲੀਸ ਨੇ ਅੱਜ ਸਥਾਨਕ ਸਹਿਬਜ਼ਾਦਾ ਫ਼ਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਕੀਤਾ। ਸੈਮੀਨਾਰ ਵਿੱਚ ਡੀ ਐੱਸ ਪੀ (ਪੀਬੀਆਈ ਅਤੇ ਨਾਰਕੋ ) ਯਾਦਵਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕੀਤੀ। ਸਕੂਲ ਪ੍ਰਿੰਸੀਪਲ ਬੀਬਾ ਵੀਰਪਾਲ ਕੌਰ ਅਤੇ ਵਾਈਸ ਪ੍ਰਿੰਸੀਪਲ ਪਰਮਜੀਤ ਸਿੰਘ ਚੀਮਾ ਨੇ ਡੀਐੱਸਪੀ ਯਾਦਵਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਸੁਰੱਖਿਅਤ ਰਹਿਣ ਦੀ ਮਹੱਤਤਾ ਸਮਝਾਉਂਦਿਆਂ ਡੀਐੱਸਪੀ ਯਾਦਵਿੰਦਰ ਸਿੰਘ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਸਾਈਬਰ ਅਪਰਾਧ ਅਤੇ ਨਸ਼ਿਆਂ ਤੋਂ ਇਲਾਵਾ ਸਰੀਰਕ ਸੁਰੱਖਿਆ ਵੀ ਅਹਿਮ ਮੁੱਦਾ ਹੈ। ਉਨ੍ਹਾਂ ਬੈਡ ਟੱਚ, ਗੁੱਡ ਟੱਚ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਕਿਸੇ ਵਿਅਕਤੀ ਵੱਲੋਂ ਗਲਤ ਤਰੀਕੇ ਨਾਲ ਛੂਹਣ ਬਾਰੇ ਮਾਪਿਆਂ ਜਾਂ ਪੁਲੀਸ ਨੂੰ ਸੂਚਿਤ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਸਬ ਇੰਸਪੈਕਟਰ ਪ੍ਰੀਤ ਰਤਨ ਸਿੰਘ ਅਤੇ ਹੈੱਡ ਕਾਂਸਟੇਬਲ ਪ੍ਰਭਜੋਤ ਸਿੰਘ ਨੇ ਸਾਂਝ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਸੇਵਾਵਾਂ, ਆਨਲਾਈਨ ਸਾਈਬਰ ਕ੍ਰਾਈਮ ਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ।