ਖੇਤਰੀ ਪ੍ਰਤੀਨਿਧ
ਧੂਰੀ, 17 ਅਕਤੂਬਰ
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਲਈ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ। ਵਿਭਾਗ ਵੱਲੋਂ ਹੁਣ ਨਵੀਂ ਪਹਿਲ ਕਰਦੇ ਹੋਏ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਿਚ ਕੈਂਪ ਲਾ ਕੇ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧੂਰੀ ਦੇ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਵਿਭਾਗ ਵੱਲੋਂ ਪਹਿਲਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਜਾਗਰੂਕ ਮੁਹਿੰਮ ਚਲਾਈ ਗਈ। ਹੁਣ ਨਵੀਂ ਪੀੜ੍ਹੀ ਨੂੰ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਵਿਦਿਆਰਥੀਆਂ ਨੇ ਵਿਭਾਗ ਦੀ ਇਸ ਨੂੰ ਸਫ਼ਲ ਬਣਾਉਣ ਦਾ ਪ੍ਰਣ ਕੀਤਾ ਹੈ। ਇਸ ਮੌਕੇ ਹਰਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਅਮਰਿੰਦਰ ਸਿੰਘ ਏ ਟੀ ਐਮ ਵੱਲੋਂ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਤੇ ਪਰਾਲੀ ਨੂੰ ਨਾ ਸਾੜਨ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਪਹਿਲੇ ਤੇ ਦੂਸਰੇ ਸਥਾਨ ’ਤੇ ਆਏ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ।