DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

#SuccessStory ਸੰਗਤਪੁਰਾ ਦਾ ਕਰਨਵੀਰ ਕੈਨੇਡਾ ’ਚ ਪਾਇਲਟ ਬਣਿਆ

ਸੰਗਰੂਰ ਜ਼ਿਲ੍ਹੇ ਦੇ ਪਿੰਡ ਸੰਗਤਪੁਰਾ ਦੇ ਨੌਜਵਾਨ ਕਰਨਵੀਰ ਸਿੰਘ ਚੀਮਾ ਨੇ ਕੈਨੇਡਾ ਵਿੱਚ ਪਾਇਲਟ ਬਣ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਕਰਨਵੀਰ ਦੀ ਇਸ ਪ੍ਰਾਪਤੀ ਨਾਲ ਜਿੱਥੇ ਪਰਿਵਾਰ ਵਿੱਚ ਜਸ਼ਨ ਦਾ ਮਾਹੌਲ ਹੈ, ਉੱਥੇ ਹੀ ਪੂਰੇ ਪਿੰਡ ਵਾਸੀਆਂ ਵੱਲੋਂ...

  • fb
  • twitter
  • whatsapp
  • whatsapp
featured-img featured-img
ਕਰਨਬੀਰ ਸਿੰਘ ਸੰਗਤਪੁਰਾ ਆਪਣੇ ਦੋਸਤ ਨਾਲ।
Advertisement

ਸੰਗਰੂਰ ਜ਼ਿਲ੍ਹੇ ਦੇ ਪਿੰਡ ਸੰਗਤਪੁਰਾ ਦੇ ਨੌਜਵਾਨ ਕਰਨਵੀਰ ਸਿੰਘ ਚੀਮਾ ਨੇ ਕੈਨੇਡਾ ਵਿੱਚ ਪਾਇਲਟ ਬਣ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਕਰਨਵੀਰ ਦੀ ਇਸ ਪ੍ਰਾਪਤੀ ਨਾਲ ਜਿੱਥੇ ਪਰਿਵਾਰ ਵਿੱਚ ਜਸ਼ਨ ਦਾ ਮਾਹੌਲ ਹੈ, ਉੱਥੇ ਹੀ ਪੂਰੇ ਪਿੰਡ ਵਾਸੀਆਂ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਕਰਨਵੀਰ ਸਿੰਘ ਚੀਮਾ, ਸੰਦੀਪ ਸਿੰਘ ਚੀਮਾ ਦੇ ਪੁੱਤਰ ਅਤੇ ਐਡਵੋਕੇਟ ਵਰਿੰਦਰ ਸਿੰਘ ਚੀਮਾ ਦੇ ਪੋਤਰੇ ਹਨ। ਉਨ੍ਹਾਂ ਦੇ ਪਰਿਵਾਰ ਦਾ ਪਿੰਡ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਰਿਹਾ ਹੈ। ਕਰਨਵੀਰ ਦੇ ਪੜਦਾਦਾ ਡਾ. ਮੰਗਲ ਸਿੰਘ ਸਮਾਜ ਸੇਵੀ ਸਨ। ਉਨ੍ਹਾਂ ਦੇ ਦਾਦਾ ਵਰਿੰਦਰ ਚੀਮਾ ਪਿੰਡ ਦੇ ਪਹਿਲੇ ਵਕੀਲ ਬਣੇ। ਕਰਨਵੀਰ ਨੇ ਆਪਣੇ ਵਡੇਰਿਆਂ ਦੀ ਇਸ ਪਿਰਤ ਨੂੰ ਕਾਇਮ ਰੱਖਦਿਆਂ ਪਾਇਲਟ ਬਣ ਕੇ ਪਰਿਵਾਰ ਦਾ ਮਾਣ ਵਧਾਇਆ ਹੈ।

Advertisement

ਕਰਨਵੀਰ ਨੇ ਆਪਣੀ ਦਸਵੀਂ ਤੱਕ ਦੀ ਪੜ੍ਹਾਈ ਅਕਾਲ ਅਕੈਡਮੀ ਫਤਿਹਗੜ੍ਹ ਅਤੇ ਬਾਰ੍ਹਵੀਂ ਸੀਬਾ ਸਕੂਲ ਲਹਿਰਾਗਾਗਾ ਤੋਂ ਮੁਕੰਮਲ ਕੀਤੀ ਸੀ। ਕੈਨੇਡਾ ਵਿੱਚ ਆਪਣੀ ਪੜ੍ਹਾਈ ਦੌਰਾਨ ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ। ਉਨ੍ਹਾਂ ਨੇ ਮਹਿਜ਼ ਸਵਾ ਸਾਲ ਦੇ ਰਿਕਾਰਡ ਸਮੇਂ ਵਿੱਚ ਪਾਇਲਟ ਬਣਨ ਦਾ ਆਪਣਾ ਸੁਪਨਾ ਸਾਕਾਰ ਕੀਤਾ। ਇਸ ਮੌਕੇ ਸਰਪੰਚ ਹਰਪਾਲ ਸਿੰਘ, ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਮੰਡੇਰ, ਧਰਮਜੀਤ ਸਿੰਘ ਮੰਡੇਰ, ਸਾਬਕਾ ਸਰਪੰਚ ਅਮਰਜੀਤ ਸਿੰਘ, ਟਰੱਕ ਯੂਨੀਅਨ ਲਹਿਰਾ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ, ਸੇਵਾਮੁਕਤ ਲੈਕਚਰਾਰ ਬਲਰਾਜ ਸ਼ਰਮਾ ਅਤੇ ਹੋਰ ਪਤਵੰਤਿਆਂ ਨੇ ਚੀਮਾ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਰਨਵੀਰ ਦੀ ਇਹ ਕਾਮਯਾਬੀ ਇਲਾਕੇ ਦੇ ਦੂਜੇ ਨੌਜਵਾਨਾਂ ਲਈ ਵੀ ਪ੍ਰੇਰਨਾਸਰੋਤ ਬਣੇਗੀ।

Advertisement

Advertisement
×