ਗੰਨਾ ਕਾਸ਼ਤਕਾਰਾਂ ਨੇ ਮੁੜ ਮੁੱਖ ਮੰਤਰੀ ਦਫ਼ਤਰ ਘੇਰਿਆ : The Tribune India

ਗੰਨਾ ਕਾਸ਼ਤਕਾਰਾਂ ਨੇ ਮੁੜ ਮੁੱਖ ਮੰਤਰੀ ਦਫ਼ਤਰ ਘੇਰਿਆ

ਮੁੱਖ ਮੰਤਰੀ ਦੇ ਓ.ਐੱਸ.ਡੀ. ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਭਰੋਸੇ ਮਗਰੋਂ ਧਰਨਾ ਸਮਾਪਤ

ਗੰਨਾ ਕਾਸ਼ਤਕਾਰਾਂ ਨੇ ਮੁੜ ਮੁੱਖ ਮੰਤਰੀ ਦਫ਼ਤਰ ਘੇਰਿਆ

ਧਰਨੇ ਨੂੰ ਸੰਬੋਧਨ ਕਰਦੇ ਹੋਏ ਹਰਜੀਤ ਸਿੰਘ ਬੁਗਰਾ।

ਹਰਦੀਪ ਸਿੰਘ ਸੋਢੀ
ਧੂਰੀ, 1 ਦਸੰਬਰ

ਧੂਰੀ ਦੀ ਖੰਡ ਮਿੱਲ ਵੱਲ ਰਹਿੰਦੀ ਬਕਾਇਆ ਰਕਮ ਦੀ ਅਦਾਇਗੀ ਕਰਵਾਉਣ ਦੀ ਮੰਗ ਲਈ ਅੱਜ ਗੰਨਾ ਕਾਸ਼ਤਕਾਰਾਂ ਵੱਲੋਂ ਮੁੜ੍ਹ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਇਥੇ ਤੋਤਾਪੁਰੀ ਰੋਡ ’ਤੇ ਸਥਿਤ ਦਫ਼ਤਰ ਅੱਗੇ ਧਰਨਾ ਲਗਾ ਕੇ ਖੰਡ ਮਿੱਲ ਪ੍ਰਬੰਧਕਾਂ, ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਸਿੰਘ ਬੁਗਰਾ ਨੇ ਦੱਸਿਆ ਕਿ ਆਪਣੇ ਹੀ ਵੇਚੇ ਹੋਏ ਗੰਨੇ ਦੀ ਅਦਾਇਗੀ ਕਰਵਾਉਣ ਲਈ ਵਾਰ-ਵਾਰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਨੇਕਾਂ ਵਾਰ ਖੰਡ ਮਿੱਲ ਪ੍ਰਬੰਧਕਾਂ ਨਾਲ ਮੀਟਿੰਗ ਕਰਵਾ ਕੇ ਅਦਾਇਗੀ ਕਰਵਾਉਣ ਦਾ ਭਰੋਸਾ ਦਿਵਾਉਣ ਦੇ ਬਾਵਜੂਦ ਖੰਡ ਮਿੱਲ ਵੱਲੋਂ ਅਦਾਇਗੀ ਨਹੀਂ ਕੀਤੀ ਗਈ। ਜਿਸ ਕਾਰਨ ਗੰਨਾ ਕਾਸ਼ਤਕਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦਾ ਅਗਲਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਗੰਨੇ ਦੀ ਫਸਲ ਵੀ ਤਿਆਰ ਹੈ ਪਰ ਖੰਡ ਮਿੱਲ ਬੰਦ ਪਈ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਦੀ ਚਿੰਤਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦਾ ਇਸ ਸੀਜ਼ਨ ਦਾ ਕਰੀਬ ਸਵਾ ਪੰਜ ਕਰੋੜ, ਪਿਛਲੇ ਸੀਜ਼ਨ ਦਾ ਕਰੀਬ 51 ਲੱਖ ਅਤੇ ਸਰਕਾਰ ਵੱਲੋਂ ਮਿੱਲਾਂ ਨੂੰ ਦਿੱਤੇ ਗਏ ਬੋਨਸ ਵਿੱਚੋਂ ਕਰੀਬ ਇਕ ਕਰੋੜ ਰੁਪਏ ਖੰਡ ਮਿੱਲ ਵੱਲ ਬਕਾਇਆ ਹੈ।

ਹਰਜੀਤ ਸਿੰਘ ਬੁਗਰਾ ਨੇ ਦੱਸਿਆ ਕਿ ਧਰਨੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ ਪ੍ਰੋਫੈਸਰ ਉਂਕਾਰ ਸਿੰਘ, ਐੱਸ.ਡੀ.ਐੱਮ ਧੂਰੀ ਅਮਿਤ ਗੁਪਤਾ, ਡੀ.ਐੱਸ.ਪੀ ਯੋਗੇਸ਼ ਸ਼ਰਮਾ ਅਤੇ ਤਹਿਸੀਲਦਾਰ ਕੁਲਦੀਪ ਸਿੰਘ ਨੇ ਮੌਕੇ ’ਤੇ ਪੁੱਜ ਕੇ ਭਰੋਸਾ ਦਿਵਾਇਆ ਕਿ ਖੰਡ ਮਿੱਲ 7 ਦਸੰਬਰ ਨੂੰ ਸ਼ੁਰੂ ਹੋਵੇਗੀ ਅਤੇ ਉਦੋਂ ਤੱਕ ਖੰਡ ਮਿੱਲ ਵੱਲੋਂ ਅੱਧੀ ਅਦਾਇਗੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਗਿਆ ਹੈ ਕਿ 3 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਉਣਗੇ ਅਤੇ ਕੈਨ ਕਮਿਸ਼ਨਰ ਨਾਲ ਮੀਟਿੰਗ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਵੇਗਾ। ਇਸ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਵੱਲੋਂ ਧਰਨਾ ਸਮਾਪਤ ਕਰਦਿਆਂ ਚੇਤਾਵਨੀ ਦਿੱਤੀ ਗਈ ਕਿ ਜੇ ਅਦਾਇਗੀ ਨਾ ਕੀਤੀ ਗਈ ਤਾਂ ਉਹ ਮੁੜ੍ਹ ਤੋਂ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All