ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
ਪੱਤਰ ਪ੍ਰੇਰਕ ਮੁੱਲਾਂਪੁਰ ਗਰੀਬਦਾਸ, 2 ਮਾਰਚ ਮੁੱਲਾਂਪੁਰ ਗਰੀਬਦਾਸ ਵਿਖੇ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਫਾਹਾ ਲਾ ਕੇ ਆਤਮ ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਲਾਂਪੁਰ ਗਰੀਬਦਾਸ ਦੇ ਕਰੀਬ 40 ਸਾਲ ਦੇ ਹਰਪ੍ਰੀਤ ਸਿੰਘ ਦਾ ਕਿਸੇ ਬਿਮਾਰੀ ਕਾਰਨ ਪਿਛਲੇ ਸਮੇਂ...
Advertisement
ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 2 ਮਾਰਚ
Advertisement
ਮੁੱਲਾਂਪੁਰ ਗਰੀਬਦਾਸ ਵਿਖੇ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਫਾਹਾ ਲਾ ਕੇ ਆਤਮ ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਲਾਂਪੁਰ ਗਰੀਬਦਾਸ ਦੇ ਕਰੀਬ 40 ਸਾਲ ਦੇ ਹਰਪ੍ਰੀਤ ਸਿੰਘ ਦਾ ਕਿਸੇ ਬਿਮਾਰੀ ਕਾਰਨ ਪਿਛਲੇ ਸਮੇਂ ਤੋਂ ਪੀਜੀਆਈ ਚੰਡੀਗੜ੍ਹ ਤੋਂ ਇਲਾਜ ਚੱਲ ਰਿਹਾ ਸੀ ਪਰ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵੀ ਰਹਿੰਦਾ ਸੀ। ਉਸ ਨੇ ਘਰ ਵਿੱਚ ਲੱਗੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕਥਿਤ ਤੌਰ ’ਤੇ ਫਾਹਾ ਲੈ ਲਿਆ। ਦੂਜੇ ਪਾਸੇ ਇਸ ਸਬੰਧੀ ਪੁਲੀਸ ਥਾਣਾ ਮੁੱਲਾਂਪੁਰ ਗਰੀਬਦਾਸ ਵਿੱਚ ਜਾਂਚ ਅਫ਼ਸਰ ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਪਤਾ ਲੱਗਣ ਮਗਰੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ ਅਤੇ ਮ੍ਰਿਤਕ ਦੇ ਸਰੀਰ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰਦਿਆਂ ਮ੍ਰਿਤਕ ਦੇ ਪਿਤਾ ਦੀਦਾਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
Advertisement