ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 27 ਮਾਰਚ
ਇੱਥੋਂ ਦੀ ਇੰਦਰਾ ਬਸਤੀ ਦੇ ਇੱਕ 12ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਜਿਸ ਪਾਸੋਂ ਮਿਲੇ ਖੁਦਕੁਸ਼ੀ ਨੋਟ ਵਿੱਚ ਉਸ ਨੇ ਆਪਣੇ ਗੁਆਂਢ ’ਚ ਰਹਿੰਦੇ ਵਿਅਕਤੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਮ੍ਰਿਤਕ ਦੇ ਪਿਤਾ ਪੁਸ਼ਪਿੰਦਰ ਸਿੰਘ ਨੇ ਪੁਲੀਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਉਸਦੇ ਪੁੱਤਰ ਨਰਿੰਦਰ ਸਿੰਘ ਉਰਫ਼ ਨੋਨੀ ਨੇ ਆਪਣੇ ਘਰ ਦੀ ਉੱਪਰਲੀ ਮੰਜ਼ਿਲ ਉੱਤੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਿਤਾ ਅਨੁਸਾਰ ਉਸਦੇ ਪੁੱਤਰ ਪਾਸੋਂ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ ਜਿਸ ਵਿੱਚ ਉਸਨੇ ਗੁਆਂਢ ’ਚ ਰਹਿੰਦੇੇ ਲਗਭਗ 9 ਵਿਅਕਤੀਆਂ ਉੱਤੇ ਤੰਗ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾਇਆ ਹੈ। ਸੁਨਾਮ ਪੁਲੀਸ ਨੇ ਨੌਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।