DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖ਼ੁਦਕੁਸ਼ੀ ਮਾਮਲਾ: ਸਰਪੰਚ ਸਣੇ ਚਾਰ ਖ਼ਿਲਾਫ਼ ਕੇਸ ਦਰਜ

ਤੀਜੇ ਦਿਨ ਵੀ ਨਾ ਹੋਇਆ ਪੋਸਟਮਾਰਟਮ; ਪਰਿਵਾਰ ਐੱਸ ਸੀ ਐੱਸ ਟੀ ਐਕਟ ਲਾਉਣ ਲਈ ਅੜਿਆ

  • fb
  • twitter
  • whatsapp
  • whatsapp
featured-img featured-img
ਸੰਗਰੂਰ ਸਿਵਲ ਹਸਪਤਾਲ ਵਿੱਚ ਧਰਨੇ ’ਤੇ ਬੈਠਾ ਪੀੜਤ ਪਰਿਵਾਰ ਅਤੇ ਹੋਰ।
Advertisement

ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲੀਸ ਨੇ ਤੀਜੇ ਦਿਨ ਪਿੰਡ ਦੇ ਸਰਪੰਚ ਸਮੇਤ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ, ਪੀੜਤ ਪਰਿਵਾਰ ਇਸ ਕਾਰਵਾਈ ਤੋਂ ਅਸੰਤੁਸ਼ਟ ਹੈ ਅਤੇ ਕੇਸ ਵਿੱਚ ਐੱਸ ਸੀ/ਐੱਸ ਟੀ ਐਕਟ ਦੀਆਂ ਧਾਰਾਵਾਂ ਜੋੜਨ ਦੀ ਮੰਗ ’ਤੇ ਅੜਿਆ ਹੋਇਆ ਹੈ। ਇਸੇ ਮੰਗ ਨੂੰ ਲੈ ਕੇ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਹੋ ਸਕਿਆ ਅਤੇ ਪਰਿਵਾਰ ਸਿਵਲ ਹਸਪਤਾਲ ਦੇ ਮੁਰਦਾਘਰ ਬਾਹਰ ਦਿਨ-ਰਾਤ ਦੇ ਰੋਸ ਧਰਨੇ ’ਤੇ ਬੈਠਾ ਹੈ।

ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਨੇ ਦੋਸ਼ ਲਾਇਆ ਕਿ ਮੁਲਜ਼ਮ ਪਿਛਲੇ ਸੱਤ-ਅੱਠ ਸਾਲਾਂ ਤੋਂ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ ਅਤੇ ਜਾਤੀਸੂਚਕ ਸ਼ਬਦ ਬੋਲਦੇ ਸਨ। ਪੁਲੀਸ ਨੇ ਥਾਣਾ ਸਦਰ ਵਿਖੇ ਸਰਪੰਚ ਦੀਪ ਸਿੰਘ, ਗੁਰਿੰਦਰ ਸਿੰਘ ਗੋਗਾ, ਹਰਬੰਸ ਸਿੰਘ ਅਤੇ ਪਰਮਜੀਤ ਕੌਰ ਖ਼ਿਲਾਫ਼ ਬੀ ਐੱਨ ਐੱਸ ਦੀ ਧਾਰਾ 108 ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਹੈ। ਡੀ ਐੱਸ ਪੀ ਦਲਵੀਰ ਸਿੰਘ ਸਿੱਧੂ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ। ਧਰਨੇ ਦੌਰਾਨ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਭਾਜਪਾ ਆਗੂ ਹਰਮਨਦੇਵ ਬਾਜਵਾ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਖ਼ਬਰ ਲਿਖੇ ਜਾਣ ਤੱਕ ਪਰਿਵਾਰ ਦਾ ਧਰਨਾ ਜਾਰੀ ਸੀ।

Advertisement

Advertisement
Advertisement
×