DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kheri Sodhian Suicide Case: ਮਹੀਨੇ ਮਗਰੋਂ ਵੀ ਪੁਲੀਸ ਦੇ ਹੱਥ ਖ਼ਾਲੀ

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪਰਿਵਾਰ ਵੱਲੋਂ ਥਾਣੇ ਅੱਗੇ ਧਰਨੇ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਥਾਣਾ ਅਮਰਗੜ੍ਹ ਅੱਗੇ ਇਨਸਾਫ਼ ਦੀ ਮੰਗ ਕਰਦਾ ਹੋਇਆ ਪੀੜਤ ਪਰਿਵਾਰ।
Advertisement

ਇੱਥੋਂ ਨੇੜਲੇ ਪਿੰਡ ਖੇੜੀ ਸੋਢੀਆਂ ਦੇ 40 ਸਾਲਾ ਸਤਨਾਮ ਸਿੰਘ ਵੱਲੋਂ ਸਾਈਕਲ ਟਕਰਾਉਣ ਦੇ ਮਾਮਲੇ ਵਿੱਚ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਗਰਮਾ ਗਿਆ ਹੈ। ਘਟਨਾ ਨੂੰ ਮਹੀਨਾ ਬੀਤ ਜਾਣ ਦੇ ਬਾਵਜੂਦ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਮ੍ਰਿਤਕ ਦੇ ਭਤੀਜੇ ਹਰਵਿੰਦਰ ਸਿੰਘ ਅਤੇ ਭਰਾ ਹੈਪੀ ਸਮੇਤ ਹੋਰ ਰਿਸ਼ਤੇਦਾਰਾਂ ਨੇ ਦੱਸਿਆ ਕਿ ਘਟਨਾ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਸਤਨਾਮ ਸਿੰਘ ਨੇ ਉਸ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲਿਆਂ ਦੇ ਨਾਮ ਸਪੱਸ਼ਟ ਕੀਤੇ ਸਨ। ਇਸ ਆਧਾਰ ’ਤੇ ਪੁਲੀਸ ਨੇ ਦੋ ਔਰਤਾਂ ਸਮੇਤ ਚਾਰ ਜਣਿਆਂ ਖ਼ਿਲਾਫ਼ ਮਾਮਲਾ ਤਾਂ ਦਰਜ ਕਰ ਲਿਆ ਹੈ, ਪਰ ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰ ਨਹੀਂ ਕੀਤੀ ਗਈ। ਪਰਿਵਾਰ ਨੇ ਥਾਣਾ ਮੁਖੀ ’ਤੇ ਸੁਣਵਾਈ ਨਾ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਚਿਤਾਵਨੀ ਦਿੱਤੀ ਕਿ ਜੇ ਮੁਲਜ਼ਮਾਂ ਨੂੰ ਜਲਦੀ ਨਾ ਫੜਿਆ ਗਿਆ ਤਾਂ ਉਹ ਥਾਣੇ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣਗੇ। ਦੂਜੇ ਪਾਸੇ ਡੀ ਐੱਸ ਪੀ ਅਮਰਗੜ੍ਹ ਸੰਜੀਵ ਕਪੂਰ ਨੇ ਕਿਹਾ ਕਿ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
×