DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਬੀਰ ਬਾਦਲ ਵਲੋਂ ਬਿਕਰਮ ਮਜੀਠੀਆ ਨਾਲ ਮੁਲਾਕਾਤ

ਭਗਵੰਤ ਮਾਨ ਕੇਂਦਰ ਸਰਕਾਰ ਦੇ ਦਬਾਅ ਹੇਠ ਹੈ: ਸੁਖਬੀਰ ਬਾਦਲ

  • fb
  • twitter
  • whatsapp
  • whatsapp
Advertisement

Advertisement

ਸੁਖਬੀਰ ਸਿੰਘ ਬਾਦਲ ਨਾਭਾ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ। ਅੱਧੇ ਘੰਟੇ ਦੀ ਮੁਲਾਕਾਤ ਮਗਰੋਂ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੇਂਦਰ ਸਰਕਾਰ ਦੇ ਦਬਾਅ ਹੇਠ ਹੈ ਤੇ ਕੇਂਦਰ ਅੱਗੇ ਸਿਰ ਚੁੱਕਣ ਦੀ ਹਾਲਤ ਵਿਚ ਨਹੀਂ ਹੈ ਜਿਸ ਕਾਰਨ ਪੰਜਾਬ ਦੇ ਹਿੱਤ ਖਤਰੇ ਵਿਚ ਹਨ। ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪਾਣੀ ਦੇ ਮੁੱਦੇ ਉੱਪਰ ਹੋਈ ਮੀਟਿੰਗ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਮੀਟਿੰਗ ਕਰਨੀ ਹੀ ਨਹੀਂ ਬਣਦੀ ਸੀ ਕਿਉੰਕਿ ਪੰਜਾਬ ਦੇ ਪਾਣੀ ਵਿਚੋਂ ਹਿੱਸੇ ਲਈ ਹਰਿਆਣਾ ਦੀ ਮੰਗ ਬਣਦੀ ਹੀ ਨਹੀਂ ਤੇ ਇਸ ਸਬੰਧੀ ਮੀਟਿੰਗ ਕਰਨ ਨੂੰ ਕੁਝ ਨਹੀਂ ਹੈ।

Advertisement

ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਅਪਰਾਧਿਕ ਮਾਮਲਿਆਂ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਸਰਕਾਰ ਸਿਆਸੀ ਬਦਲਾਖੋਰੀ ਤੋਂ ਧਿਆਨ ਹਟਾ ਕੇ ਪੁਲੀਸ ਨੂੰ ਕਾਨੂੰਨ ਮੁਤਾਬਕ ਕੰਮ ਕਰਨ ਦੇਵੇ।

Advertisement
×