ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਖਬੀਰ ਵੱਲੋਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ

ਰਾਜਿੰਦਰ ਜੈਦਕਾ ਅਮਰਗੜ੍ਹ, 8 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਲੋਕ ਸਭਾ ਚੋਣ ਲੜ ਚੁੱਕੇ ਇਕਬਾਲ ਸਿੰਘ ਝੂੰਦਾਂ ਦੇ ਘਰ ਪਹੁੰਚ ਕੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਬਾਦਲ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ।
Advertisement

ਰਾਜਿੰਦਰ ਜੈਦਕਾ

ਅਮਰਗੜ੍ਹ, 8 ਜੂਨ

Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਲੋਕ ਸਭਾ ਚੋਣ ਲੜ ਚੁੱਕੇ ਇਕਬਾਲ ਸਿੰਘ ਝੂੰਦਾਂ ਦੇ ਘਰ ਪਹੁੰਚ ਕੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ। ਜਿੱਤਾਂ ਹਾਰਾਂ ਹੁੰਦੀਆਂ ਰਹਿਦੀਆਂ ਹਨ। ਉਨ੍ਹਾਂ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਦੇ ਹੁਕਮਾਂ ’ਤੇ ਚੋਣ ਲੜੀ ਹੈ। ਇਸ ਦੌਰਾਨ ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਗੇ ਹੋਰ ਚੋਣਾਂ ਵੀ ਹੋਣਗੀਆਂ। ਇਸ ਮੌਕੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਪ੍ਰਧਾਨ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਾਵਾ, ਜਥੇ ਮੇਘ ਸਿੰਘ ਗੁਆਰਾ, ਕੋਰ ਕਮੇਟੀ ਮੈਂਬਰ ਮਨਜਿੰਦਰ ਸਿੰਘ ਮਨੀ ਲਾਂਗੜੀਆਂ, ਸਰਪੰਚ ਰਾਜਿੰਦਰ ਸਿੰਘ ਟੀਨਾ ਨੰਗਲ, ਐੱਮਸੀ ਜਸਵਿੰਦਰ ਸਿੰਘ ਦੱਦੀ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਸਾਬਕਾ ਪ੍ਰਧਾਨ ਦਰਸ਼ਨ ਸਿੰਘ, ਆੜ੍ਹਤੀ ਹਰਫੂਲ ਸਿੰਘ ਨਿਆਮਤਪੁਰ, ਸਾਬਕਾ ਸਰਪੰਚ ਜਰਨੈਲ ਸਿੰਘ, ਬੀਰ ਸਿੰਘ ਤੋਲੇਵਾਲ, ਜਥੇ ਹਾਕਮ ਸਿੰਘ ਢਢੋਗਲ, ਰਣਜੀਤ ਸਿੰਘ ਬਾਗੜੀਆਂ ਤੇ ਸੁੱਖਾ ਤੋਲੇਵਾਲ ਆਦਿ ਹਾਜ਼ਰ ਸਨ।

Advertisement