ਫ਼ਸਲੀ ਵਿਭਿੰਨਤਾ ਅਪਣਾ ਕੇ ਮਿਸਾਲ ਬਣਿਆ ਸੁਖਦੇਵ ਝੁਨੇਰ

ਫ਼ਸਲੀ ਵਿਭਿੰਨਤਾ ਅਪਣਾ ਕੇ ਮਿਸਾਲ ਬਣਿਆ ਸੁਖਦੇਵ ਝੁਨੇਰ

ਅਗਾਂਹਵਧੂ ਕਿਸਾਨ ਸੁਖਦੇਵ ਸਿੰਘ ਨਾਲ ਖੜ੍ਹੇ ਖੇਤੀ ਮਾਹਿਰ। -ਫੋਟੋ: ਚੀਮਾ

ਪੱਤਰ ਪ੍ਰੇਰਕ
ਸੰਦੌੜ, 24 ਮਈ

ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਸਮੇਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਕਿਸਾਨ ਰਵਾਇਤੀ ਫ਼ਸਲਾਂ ਦੇ ਚੱਕਰ ਵਿਚੋਂ ਬਾਹਰ ਨਿਕਲ ਰਹੇ ਹਨ।ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਦੇਖਦੇ ਹੋਏ ਮਾਲੇਰਕੋਟਲਾ ਦੇ ਬਲਾਕ ਅਹਿਮਦਗੜ੍ਹ ਦੇ ਪਿੰਡ ਝੁਨੇਰ ਦੇ ਕਿਸਾਨ ਸੁਖਦੇਵ ਸਿੰਘ ਨੇ ਆਮ ਕਿਸਾਨਾਂ ਨਾਲੋਂ ਹੱਟ ਕੇ ਫ਼ਸਲੀ ਵਿਭਿੰਨਤਾ ਅਪਣਾ ਕੇ ਖੇਤੀ ਕੀਤੀ ਅਤੇ ਹੋਰਨਾਂ ਕਿਸਾਨਾਂ ਲਈ ਉਦਾਹਰਨ ਬਣ ਕੇ ਸਾਹਮਣੇ ਆਏ।

ਕਿਸਾਨ ਸੁਖਦੇਵ ਸਿੰਘ ਕੁੱਲ 35 ਏਕੜ ਜ਼ਮੀਨ ਵਿੱਚ ਖੇਤੀ ਕਰ ਰਿਹਾ ਹੈ, ਜਿਸ ਵਿੱਚੋਂ 30 ਏਕੜ ਠੇਕੇ ’ਤੇ ਲਈ ਹੈ। ਉਹ ਲੰਮੇ ਸਮੇਂ ਤੋਂ ਮੂੰਗੀ, ਮੱਕੀ, ਆਲੂ, ਗੰਨਾ, ਦੇਸੀ ਛੋਲਿਆਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਦਾ ਆ ਰਿਹਾ ਹੈ। ਉਸ ਕੋਲ ਲਗਪਗ 60 ਦੁਧਾਰੂ ਪਸ਼ੂ ਹਨ ਅਤੇ ਇਨ੍ਹਾਂ ਲਈ ਪੌਸ਼ਟਿਕ ਚਾਰੇ ਦੇ ਪ੍ਰਬੰਧ ਲਈ ਕਿਸਾਨ 27 ਏਕੜ ਵਿੱਚ ਮੱਕੀ ਦੀ ਖੇਤੀ ਕਰਕੇ ਮੱਕੀ ਦਾ ਆਚਾਰ ਤਿਆਰ ਕਰਦਾ ਹੈ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਕੁਲਬੀਰ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਇੱਕ ਅਗਾਂਹਵਧੂ ਕਿਸਾਨ ਹੈ ਅਤੇ ਉਸ ਨੇ ਹਮੇਸ਼ਾ ਆਧੁਨਿਕ ਤਕਨੀਕਾਂ ਨਾਲ ਖੇਤੀ ਕਰਕੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਇਆ ਹੈ। ਏਡੀਸੀ ਸੁਖਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਜੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ ਤਾਂ ਕਿਸਾਨਾਂ ਨੂੰ ਸੁਖਦੇਵ ਸਿੰਘ ਵਰਗੇ ਕਿਸਾਨਾਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੇ ਕਿਸਾਨਾਂ ਦਾ ਅਜਿਹੇ ਅਗਾਂਹਵਧੂ ਕਿਸਾਨਾਂ ਦੇ ਫਾਰਮਾਂ ਦਾ ਦੌਰਾ ਕਰਵਾਉਣ ਤਾਂ ਜੋ ਹੋਰ ਕਿਸਾਨ ਇਨ੍ਹਾਂ ਤੋਂ ਸੇਧ ਲੈ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All