ਸਬ ਡਿਵੀਜ਼ਨ ਕੰਪਲੈਕਸ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਇੱਥੇ ਨਵੇਂ ਸਬ-ਡਿਵੀਜ਼ਨ ਕੰਪਲੈਕਸ ਵਿੱਚ ਸਰਬੱਤ ਦੇ ਭਲੇ ਲਈ ਸਮੂਹ ਸਟਾਫ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਵਾਏ ਗਏ। ਇਸ ਦੌਰਾਨ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ਵਿੱਚ ਪੁੱਜੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਕਿਹਾ...
Advertisement
ਇੱਥੇ ਨਵੇਂ ਸਬ-ਡਿਵੀਜ਼ਨ ਕੰਪਲੈਕਸ ਵਿੱਚ ਸਰਬੱਤ ਦੇ ਭਲੇ ਲਈ ਸਮੂਹ ਸਟਾਫ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਵਾਏ ਗਏ। ਇਸ ਦੌਰਾਨ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ਵਿੱਚ ਪੁੱਜੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਕਿਹਾ ਕਿ ਅੱਜ ਸਬ ਡਿਵੀਜ਼ਨ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕੰਪਲੈਕਸ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰਾਲੇ ਸਦਕਾ ਇਲਾਕਾ ਵਾਸੀਆਂ ਦੀ ਸੇਵਾ ਇਮਾਨਦਾਰੀ ਨਾਲ ਕਰਨ ਦੀ ਸ਼ਕਤੀ ਮਿਲੇਗੀ। ਉਨ੍ਹਾਂ ਬਾਲਦ ਕੈਂਚੀਆਂ ਵਿੱਚ ਪਾਣੀ ਦੇ ਨਿਕਾਸ ਦਾ ਮਾਮਲਾ ਜਲਦੀ ਹੱਲ ਹੋਣ ਦਾ ਭਰੋਸਾ ਵੀ ਦਿੱਤਾ। ਐੱਸਡੀਐੱਮ ਮਨਜੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ, ਤਹਿਸੀਲਦਾਰ ਰਾਜਵਿੰਦਰ ਕੌਰ, ਨਾਇਬ ਤਹਿਸੀਲਦਾਰ ਇਕਬਾਲ ਸਿੰਘ, ਕਾਨੂੰਨਗੋ ਜਗਜੀਤ ਸਿੰਘ ਤੇ ਨਗਰ ਕੌਂਸਲ ਪ੍ਰਧਾਨ ਨਰਿੰਦਰ ਸਿੰਘ ਹਾਕੀ ਆਦਿ ਹਾਜ਼ਰ ਸਨ।
Advertisement
Advertisement