ਸੁਨਾਮ: ਕੱਪੜੇ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
ਸ਼ਹਿਰ ਦੇ ਵਪਾਰਕ ਖੇਤਰ ਸਰਾਫਾ ਬਜਾਰ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਇੱਕ ਕੱਪੜੇ ਦੀ ਦੁਕਾਨ ਸੜ ਕੇ ਸੁਆਹ ਹੋ ਗਈ। ਇਸ ਘਟਨਾ ਕਾਰਨ ਦੁਕਾਨ ਮਾਲਕ ਦਾ ਲੱਖਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ। ਦੁਕਾਨ ਮਾਲਕ ਸੁਖਬੀਰ ਸਿੰਘ ਨੇ...
Advertisement
ਸ਼ਹਿਰ ਦੇ ਵਪਾਰਕ ਖੇਤਰ ਸਰਾਫਾ ਬਜਾਰ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਇੱਕ ਕੱਪੜੇ ਦੀ ਦੁਕਾਨ ਸੜ ਕੇ ਸੁਆਹ ਹੋ ਗਈ। ਇਸ ਘਟਨਾ ਕਾਰਨ ਦੁਕਾਨ ਮਾਲਕ ਦਾ ਲੱਖਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਦੁਕਾਨ ਮਾਲਕ ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਨੇ ਸਰਾਫਾ ਬਜਾਰ ਸਥਿਤ ਉਨ੍ਹਾਂ ਦੀ ਦੁਕਾਨ 'ਮੰਨਤ ਕਲਾਥ ਹਾਊਸ' ਕਿਰਾਏ ’ਤੇ ਲਈ ਹੋਈ ਸੀ। ਅੱਜ ਸਵੇਰੇ ਕਰੀਬ ਪੰਜ ਵਜੇ ਫੋਨ ਰਾਹੀਂ ਉਨ੍ਹਾਂ ਨੂੰ ਦੁਕਾਨ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਜਦੋਂ ਉਹ ਮੌਕੇ ’ਤੇ ਪਹੁੰਚਿਆ ਤਾਂ ਅੱਗ ਫੈਲੀ ਹੋਈ ਸੀ।
ਸੂਚਨਾ ਮਿਲਣ ਉਪਰੰਤ ਫਾਇਰ ਬ੍ਰਿਗੇਡ ਅਤੇ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਅੱਗ ਨੂੰ ਬੁਝਾਉਣ ਦੀ ਕਾਰਵਾਈ ਸ਼ੁਰੂ ਕੀਤੀ ਪਰ ਅੱਗ ’ਤੇ ਕਾਬੂ ਪੈਣ ਤੱਕ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ।
ਸੁਖਬੀਰ ਸਿੰਘ ਕਿਹਾ ਕਿ ਅੱਗ ਲੱਗਣ ਦੇ ਕਾਰਨ ਵਜੋਂ ਦੁਕਾਨ ’ਚ ਲੱਗੇ ਇਨਵਰਟਰ 'ਚ ਸ਼ਾਰਟ-ਸਰਕਟ ਹੋ ਸਕਦਾ ਹੈ। ਉਨ੍ਹਾਂ ਅਨੁਸਾਰ ਇਸ ਘਟਨਾ ਵਿੱਚ ਲਗਭਗ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਸਰਕਾਰ ਯੋਗ ਮੁਆਵਜੇ ਦੀ ਮੰਗ ਵੀ ਕੀਤੀ ਹੈ।
Advertisement
Advertisement
×