ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਨਾਮ: ਨਹਿਰ ’ਚ ਪਾੜ ਕਾਰਨ ਸੈਂਕੜੇ ਏਕੜ ਫ਼ਸਲ ਡੁੱਬੀ

ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 16 ਅਗਸਤ ਅੱਜ ਸਵੇਰੇ ਪਿੰਡ ਖਡਿਆਲ ਅਤੇ ਚੱਠੇ ਨਨਹੇੜਾ ਵਿਚਕਾਰ ਨਹਿਰ ਟੁੱਟਣ ਕਾਰਨ ਸੈਂਕੜੇ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਸਵੇਰੇ ਕਰੀਬ ਛੇ ਵਜੇ ਸੁਨਾਮ ਬਰਾਂਚ (ਨੀਲੋਵਾਲ ਨਹਿਰ) ਵਿਚ...
Advertisement

ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 16 ਅਗਸਤ

Advertisement

ਅੱਜ ਸਵੇਰੇ ਪਿੰਡ ਖਡਿਆਲ ਅਤੇ ਚੱਠੇ ਨਨਹੇੜਾ ਵਿਚਕਾਰ ਨਹਿਰ ਟੁੱਟਣ ਕਾਰਨ ਸੈਂਕੜੇ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਸਵੇਰੇ ਕਰੀਬ ਛੇ ਵਜੇ ਸੁਨਾਮ ਬਰਾਂਚ (ਨੀਲੋਵਾਲ ਨਹਿਰ) ਵਿਚ ਪਾੜ ਪੈ ਗਿਆ, ਜਿਸ ਕਾਰਨ ਖਡਿਆਲ ਅਤੇ ਚੱਠੇ ਨਨਹੇੜਾ ਦਿਆਂ ਪਿੰਡਾਂ ਦੀ ਜ਼ਮੀਨ ਪਾਣੀ ਦੀ ਮਾਰ ਹੇਠ ਆ ਗਈ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਪਹਿਲਾਂ ਪਾੜ ਛੋਟਾ ਜਿਹਾ ਸੀ ਪਰ ਹੁਣ ਵੱਧ ਕੇ ਕਰੀਬ 20 ਫੁੱਟ ਤੱਕ ਹੋ ਗਿਆ ਹੈ, ਜਿਸ ਨੂੰ ਸਥਾਨਕ ਲੋਕ ਪੂਰਨ ਦੀ ਕੋਸ਼ਿਸ਼ ਕਰ ਰਹੇ। ਇਸ ਦੌਰਾਨ ਨਹਿਰੀ ਵਿਭਾਗ ਹਰਕਤ ਵਿਚ ਆ ਗਿਆ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਾੜ ਪੂਰਨ ਲਈ ਯਤਨਸ਼ੀਲ ਹੋ ਗਿਆ। ਨਹਿਰੀ ਵਿਭਾਗ ਦੇ ਐੱਸਡੀਓ ਗੁਰਜੀਤ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਮਿੱਟੀ ਦੇ ਗੱਟਿਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਾੜ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਜੋ ਅੱਜ ਸ਼ਾਮ ਤੱਕ ਮੁਕੰਮਲ ਕਰ ਲਿਆ ਜਾਵੇਗਾ।

Advertisement
Show comments