DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sunam Road Accident: ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ

ਸਾਹਮਣੇ ਤੋਂ ਆ ਰਹੀ ਕਾਰ ਨੇ ਟੱਕਰ ਮਾਰੀ

  • fb
  • twitter
  • whatsapp
  • whatsapp
Advertisement

Sunam Road Accident: ਚੱਠੇ ਨਨਹੇੜਾ-ਛਾਹੜ ਸੜਕ ’ਤੇ ਅੱਜ ਬਾਅਦ ਦੁਪਹਿਰ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ 75 ਸਾਲਾ ਬਜ਼ੁਰਗ ਦੀ ਮੌਤ ਹੋ ਗਈ, ਜਦੋਂਕਿ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਮੁੱਢਲੇ ਇਲਾਜ ਮਗਰੋਂ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਭੇਜਿਆ ਗਿਆ ਹੈ।

ਮ੍ਰਿਤਕ ਦੇ ਪੁੱਤਰ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਭੋਲਾ ਦਾਸ (75) ਪੁੱਤਰ ਮੰਗਲ ਦਾਸ ਵਾਸੀ ਪਿੰਡ ਛਾਹੜ, ਪਿੰਡ ਦੇ ਹੀ ਪਾਲਾ ਸਿੰਘ ਨਾਲ ਮੋਟਰਸਾਈਕਲ ’ਤੇ ਦਵਾਈ ਲੈਣ ਜਾ ਰਹੇ ਸਨ। ਕਰੀਬ ਸਵਾ ਤਿੰਨ ਵਜੇ ਜਦੋਂ ਉਹ ਪਿੰਡ ਛਾਹੜ ਦੇ ਸ਼ੈਲਰ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।

Advertisement

ਦੋਵਾਂ ਨੂੰ ਇਲਾਜ ਲਈ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਭੋਲਾ ਦਾਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਸੁਨਾਮ ਰੈਫ਼ਰ ਕਰ ਦਿੱਤਾ, ਜਿੱਥੇ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਗੰਭੀਰ ਜ਼ਖ਼ਮੀ ਪਾਲਾ ਸਿੰਘ ਨੂੰ ਡੀਐੱਮਸੀ ਹਸਪਤਾਲ ਲੁਧਿਆਣਾ ਭੇਜ ਦਿੱਤਾ ਗਿਆ।

Advertisement

ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਖੁਸ਼ਿਵੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਮੁਦਈ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
×