DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sunam Road Accident: ਸੜਕ ਹਾਦਸੇ ’ਚ ਔਰਤ ਦੀ ਮੌਤ; ਜੇਠ ਗੰਭੀਰ ਜ਼ਖ਼ਮੀ

ਕਾਰ ਨੇ ਮੋਟਰਸਾਈਕਲ ਨੂੰ ਫੇਟ ਮਾਰੀ

  • fb
  • twitter
  • whatsapp
  • whatsapp
Advertisement

ਸੁਨਾਮ-ਪਟਿਆਲਾ ਮੁੱਖ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਜੇਠ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟ ਲੱਲੂ (ਲੱਲੂਆਣਾ) ਦੇ ਵਸਨੀਕ ਕ੍ਰਿਸ਼ਨ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਆਪਣੀ ਛੋਟੀ ਭਰਜਾਈ ਕੁਲਵੰਤ ਕੌਰ ਪਤਨੀ ਕਰਨੈਲ ਸਿੰਘ ਨਾਲ ਮੋਟਰਸਾਈਕਲ 'ਤੇ ਕਾਲੀ ਮਾਤਾ ਮੰਦਰ, ਪਟਿਆਲਾ ਤੋਂ ਦਰਸ਼ਨ ਕਰਕੇ ਆਪਣੇ ਪਿੰਡ ਵਾਪਸ ਪਰਤ ਰਹੇ ਸਨ। ਜਦੋਂ ਉਹ ਦੁਪਹਿਰ ਕਰੀਬ ਡੇਢ ਤੋਂ ਪੌਣੇ ਦੋ ਵਜੇ ਦੇ ਵਿਚਕਾਰ ਪਿੰਡ ਬਿਸ਼ਨਪੁਰਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਅਣਪਛਾਤੀ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

Advertisement

ਹਾਦਸਾ ਇੰਨਾ ਭਿਆਨਕ ਸੀ ਕਿ 50 ਸਾਲਾ ਕੁਲਵੰਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕ੍ਰਿਸ਼ਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ, ਸੁਨਾਮ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਥਾਣਾ ਸਿਟੀ ਸੁਨਾਮ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਪੁਲੀਸ ਵੱਲੋਂ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
×