ਐੱਸਡੀਐੱਮ ਦਾ ਕਿਸਾਨ ਯੂਨੀਅਨ ਵਲੋਂ ਘਿਰਾਓ

ਮਜ਼ਦੂਰਾਂ ਨੂੰ ਧੱਕੇ ਨਾਲ ਫੜ ਕੇ ਟੀਕੇ ਲਵਾਉਣ ਤੋਂ ਰੋਹ ਉਪਜਿਆ

ਐੱਸਡੀਐੱਮ ਦਾ ਕਿਸਾਨ ਯੂਨੀਅਨ ਵਲੋਂ ਘਿਰਾਓ

ਐੱਸਡੀਐੱਮ ਦਫ਼ਤਰ ਦਾ ਘਿਰਾਓ ਕਰਕੇ ਬੈਠੇ ਕਿਸਾਨ।

ਰਮੇਸ਼ ਭਾਰਦਵਾਜ

ਲਹਿਰਾਗਾਗਾ,12 ਅਪਰੈਲ

ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਰਾਗਾਗਾ ਦੇ ਐੱਸਡੀਐੱਮ ਦਫ਼ਤਰ ਦਾ ਘਿਰਾਓ ਕੀਤਾ ਗਿਆ। ਉਧਰ ਰਿਲਾਇੰਸ ਪੰਪ ਅੱਗੇ ਧਰਨਾ 194 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਰਾਮਚੰਦ ਸਿੰਘ ਚੋਟੀਆਂ,ਰਾਮ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਰਤੀ ਲੋਕਾਂ ਅਤੇ ਮਨਰੇਗਾ ਸਕੀਮ ਤਹਿਤ ਕੰਮ ਕਰ ਰਹੇ ਮਜ਼ਦੂਰਾਂ ਨੂੰ ਧੱਕੇ ਨਾਲ ਫੜ ਕੇ ਉਨ੍ਹਾਂ ਦੇ ਪ੍ਰਸ਼ਾਸਨ ਵੱਲੋਂ ਟੀਕੇ ਲਵਾਏ ਜਾ ਰਹੇ ਹਨ ਅਤੇ ਜੇ ਕੋਈ ਟੀਕਾ ਨਹੀਂ ਲਗਾਉਣਾ ਚਾਹੁੰਦਾ ਉਸ ਤੇ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਕੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਨੂੰ ਸਰਾਸਰ ਬੇਇਨਸਾਫ਼ੀ ਅਤੇ ਕਿਰਤੀ ਗ਼ਰੀਬ ਲੋਕਾਂ ਨਾਲ ਧੱਕਾ ਦੱਸਿਆ ਹੈ । ਉਨ੍ਹਾਂ ਦੱਸਿਆ ਕਿ ਜੇ ਕੋਈ ਵਿਅਕਤੀ ਟੀਕਾ ਨਹੀਂ ਲਵਾਉਣਾ ਚਾਹੁੰਦਾ ਤਾਂ ਉਸ ਦੇ ਟੀਕਾ ਨਾ ਲਾਇਆ ਜਾਵੇ। ਲੋਕਾਂ ਨਾਲ ਜਬਰੀ ਧੱਕਾ ਨਾ ਕੀਤਾ ਜਾਵੇ। ਕਿਉਂਕਿ ਸਰਕਾਰ ਅਜਿਹੇ ਪੈਂਤੜਿਆਂ ਰਾਹੀਂ ਲੋਕਾਂ ਨੂੰ ਅੰਦਰ ਬੰਦ ਕਰ ਕਰਕੇ ਉਨ੍ਹਾਂ ਨੂੰ ਆਪਸ ਵਿੱਚ ਲੜਾ ਕੇ ਆਪਣੇ ਮਨਸੂਬਿਆਂ ਦੀ ਪੂਰਤੀ ਕਰਨਾ ਚਾਹੁੰਦੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਸ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਮੰਡੀਆਂ ਵਿੱਚ ਕਿਸਾਨਾ ਨੂੰ ਆ ਰਹੀਆਂ ਕਣਕ ਦੀ ਖਰੀਦ ਸਬੰਧੀ ਮੁਸ਼ਕਲਾਂ ਲਾਇਟਾ, ਸਰਕਾਰੀ ਬੋਲੀ, ਮੰਡੀਆਂ ਦੀ ਸਾਫ ਸਫ਼ਾਈ ਅਤੇ ਬਾਰਦਾਨੇ ਦੀ ਥੁੜ੍ਹ ਨੂੰ ਵੇਖਦਿਆ ਅੱਜ ਐੱਸਡੀਐੱਮ ਦਾ ਉਸ ਦੇ ਦਫ਼ਤਰ ਵਿੱਚ ਘਿਰਾਓ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰੇ।ਜੇ ਮੰਗਾਂ ਨਾ ਮੰਨੀਆਂ ਗਈਆਂ ਜਾਂ ਦੇਰੀ ਕੀਤੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਧਰ ਐੱਸਡੀਐੱਮ ਦੇ ਸਟੈਨੋ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਕਾਲਬੰਜਾਰਾ ਦੀ ਆਸ਼ਾ ਵਰਕਰ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਕਾਰਵਾਈ ਦੀ ਮੰਗ ਕਰਦੇ ਸਨ ਜਿਸ ਲਈ ਸਬੰਧਤ ਵਿਭਾਗ ਦੇ ਅਧਿਕਾਰੀ ਨੇ ਗਲਤੀ ਨਾਲ ਜਾਂ ਸਰਕਾਰੀ ਹਦਾਇਤ ਦੇ ਉਲਟ ਗਲਤ ਮੁਨਿਆਦੀ ਕਰਵਾਉਣ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All