ਪੱਤਰ ਪ੍ਰੇਰਕ
ਲਹਿਰਾਗਾਗਾ, 1 ਜੂਨ
ਸਫ਼ਾਈ ਸੇਵਕ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਰੱਤੀ ਦੀ ਅਗਵਾਈ ਹੇਠ ਨਗਰ ਕੌਂਸਲ ਅੱਗੇ ਪੱਕਾ ਧਰਨਾ ਅੱਜ 23ਵੇਂ ਦਿਨ ਵੀ ਜਾਰੀ ਹੈ, ਪਰ ਪ੍ਰਸ਼ਾਸਨ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ। ਉਧਰ, ਸਫ਼ਾਈ ਸੇਵਕਾਂ ਦੇ ਸੰਘਰਸ਼ ਕਾਰਨ ਸ਼ਹਿਰ ਵਿੱਚ ਥਾਂ ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੰਟਰੈਕਟ ਸਫ਼ਾਈ ਕਰਮਚਾਰੀਆਂ ਨੂੰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਿੱਧਾ ਭਰਤੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੰਟਰੈਕਟ ਵਰਕਰਾਂ ਨੂੰ ਨਗਰ ਕੌਂਸਲਾਂ ਵੱਲੋਂ ਸਿੱਧੇ ਤੌਰ ’ਤੇ ਭਰਤੀ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਈ ਓ ਲਹਿਰਾਗਾਗਾ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ। ਕੰਟਰੈਕਟ ਸਫ਼ਾਈ ਕਰਮਚਾਰੀਆਂ ਨੂੰ ਠੇਕੇਦਾਰੀ ਸਿਸਟਮ ਖਤਮ ਕਰਕੇ ਸਿੱਧਾ ਭਰਤੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੰਟਰੈਕਟ ਵਰਕਰਾਂ ਨੂੂੰ ਨਗਰ ਕੌਂਸਲਾਂ ਵੱਲੋਂ ਸਿੱਧੇ ਤੌਰ ’ਤੇ ਭਰਤੀ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਈ ਓ ਲਹਿਰਾਗਾਗਾ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ 6 ਜੂਨ ਨੂੰ ਸੜਕ ਜਾਮ ਕੀਤੀ ਜਾਵੇਗੀ।