ਜਗਤਾਰ ਸਿੰਘ ਨਹਿਲ
ਲੌਂਗੋਵਾਲ, 6 ਮਾਰਚ
ਨਗਰ ਕੌਂਸਲ ਲੌਂਗੋਵਾਲ ਵਿੱਚ ਕੰਮ ਰਹੇ ਸਫ਼ਾਈ ਸੇਵਕਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਦਿੱਤੇ ਜਾਣ ਦੇ ਰੋਸ ਵਜੋਂ ਸਫ਼ਾਈ ਮਜ਼ਦੂਰ ਯੂਨੀਅਨ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ ਨੇ ਕਿਹਾ ਕਿ ਨਗਰ ਕੌਂਸਲ ਲੌਂਗੋਵਾਲ ਵਿੱਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਹਮੇਸ਼ਾਂ ਹੀ ਆਪਣੀ ਮਿਹਨਤ ਲੈਣ ਲਈ ਹੜਤਾਲ ਜਾਂ ਧਰਨਾ ਲਾਉਣਾ ਪੈਂਦਾ ਹੈ ਜਦ ਕਿ ਚਾਹੀਦਾ ਇਹ ਹੈ ਕਿ ਸਫ਼ਾਈ ਮਜ਼ਦੂਰਾਂ ਨੂੰ ਉਨ੍ਹਾਂ ਦਾ ਪਸੀਨਾ ਸੁੱਕਣ ਤੋਂ ਪਹਿਲਾਂ ਉਨ੍ਹਾਂ ਦੀ ਮਿਹਨਤ ਮਿਲਣੀ ਚਾਹੀਦੀ ਹੈ। ਇਸ ਮੌਕੇ ਜਸਮੇਲ ਕੌਰ, ਅਮਰੀਕ ਸਿੰਘ, ਕਰਮਜੀਤ ਕੌਰ, ਹਰਦੀਪ ਸਿੰਘ, ਰਾਕੇਸ਼ ਕੁਮਾਰ, ਸੁਨੀਲ ਕੁਮਾਰ, ਗੁਰਮੇਲ ਕੌਰ ਅਤੇ ਹੋਰ ਸਫ਼ਾਈ ਕਰਮਚਾਰੀ ਹਾਜ਼ਰ ਸਨ।