ਸਿਹਤ ਟੀਮਾਂ ਵੱਲੋਂ ਮਠਿਆਈ ਦੀਆਂ ਦੁਕਾਨਾਂ ’ਤੇ ਛਾਪੇ

ਸਿਹਤ ਟੀਮਾਂ ਵੱਲੋਂ ਮਠਿਆਈ ਦੀਆਂ ਦੁਕਾਨਾਂ ’ਤੇ ਛਾਪੇ

ਸੰਗਰੂਰ ’ਚ ਮਠਿਆਈ ਦੀ ਦੁਕਾਨ ’ਤੇ ਛਾਪਾ ਮਾਰਦੀ ਹੋਈ ਸਿਹਤ ਵਿਭਾਗ ਦੀ ਟੀਮ।

ਗੁਰਦੀਪ ਸਿੰਘ ਲਾਲੀ

ਸੰਗਰੂਰ, 16 ਅਕਤੂਬਰ

ਦੀਵਾਲੀ ਦਾ ਤਿਉਹਾਰ ਨੇੜੇ ਆਉਂਦਿਆਂ ਹੀ ਸਿਹਤ ਵਿਭਾਗ ਦੀਆਂ ਟੀਮਾਂ ਚੌਕਸ ਹੋ ਗਈਆਂ ਹਨ ਅਤੇ ਮਠਿਆਈ ਦੀਆਂ ਦੁਕਾਨਾਂ ਉੱਪਰ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ।

ਅੱਜ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ (ਖੁਰਾਕ) ਅੰਮ੍ਰਿਤਪਾਲ ਸਿੰਘ, ਖੁਰਾਕ ਸੁਰੱਖਿਆ ਅਫ਼ਸਰ ਸੰਦੀਪ ਸਿੰਘ ਸੰਧੂ ਅਤੇ ਖੁਰਾਕ ਸੁਰੱਖਿਆ ਅਫ਼ਸਰ ਗੌਰਵ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਨੇ ਸੰਗਰੂਰ, ਸੁਨਾਮ, ਮਸਤੂਆਣਾ ਸਾਹਿਬ ਅਤੇ ਬਡਰੁੱਖਾਂ ਵਿੱਚ ਮਠਿਆਈ ਦੀਆਂ ਦੁਕਾਨਾਂ ਉੱਪਰ ਛਾਪੇ ਮਾਰੇ ਅਤੇ ਵੱਖ-ਵੱਖ ਤਰ੍ਹਾਂ ਦੀ ਮਠਿਆਈ ਦੇ 14 ਸੈਂਪਲ ਭਰੇ ਗਏ।

ਸਹਾਇਕ ਕਮਿਸ਼ਨਰ (ਖੁਰਾਕ) ਅੰਮ੍ਰਿਤਪਾਲ ਸਿੰਘ ਅਤੇ ਖੁਰਾਕ ਸੁਰੱਖਿਆ ਅਫ਼ਸਰ ਸੰਦੀਪ ਸਿੰਘ ਸੰਧੂ ਨੇ ਦੱਸਿਆ ਕਿ ਸੰਗਰੂਰ, ਸੁਨਾਮ , ਬਡਰੁੱਖਾਂ ਅਤੇ ਮਸਤੂਆਣਾ ਸਾਹਿਬ ਵਿੱਚ ਮਠਿਆਈ ਦੀਆਂ ਦੁਕਾਨਾਂ ਉੱਪਰ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਸੰਗਰੂਰ ਵਿੱਚ ਮਠਿਆਈ ਦੀਆਂ ਦੁਕਾਨਾਂ ਤੋਂ ਬਰਫ਼ੀ, ਚਮਚਮ, ਮਲਾਈ ਬਰਫ਼ੀ, ਦੁੱਧ, ਰਸਗੁੱਲਾ, ਪਨੀਰ ਅਤੇ ਗੁਲਾਬ ਜਾਮਨ ਆਦਿ ਦੇ ਵੱਖ-ਵੱਖ 10 ਸੈਂਪਲ ਲਏ ਗਏ ਹਨ।

ਇਸ ਤੋਂ ਇਲਾਵਾ ਬਡਰੁੱਖਾਂ ਵਿੱਚ ਮਠਿਆਈ ਦੀ ਦੁਕਾਨ ਤੋਂ ਬਰਫ਼ੀ, ਮਸਤੂਆਣਾ ਸਾਹਿਬ ਵਿੱਚ ਦੁਕਾਨ ਤੋਂ ਬਰਫ਼ੀ ਅਤੇ ਸ਼ਹਿਰ ਸੁਨਾਮ ਤੋਂ ਬਰਫ਼ੀ ਤੇ ਗੁਲਾਬ ਜਾਮਨ ਦੇ ਸੈਂਪਲ ਭਰੇ ਗਏ ਹਨ। ਇਹ ਸੈਂਪਲਾਂ ਨੂੰ ਜਾਂਚ ਲਈ ਖਰੜ ਵਿੱਚ ਭੇਜਿਆ ਜਾਵੇਗਾ ਅਤੇ ਰਿਪੋਰਟ ਪ੍ਰਾਪਤ ਹੋਣ ਮਗਰੋਂ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ’ਤੇ ਲਾਇਆ ਅਧਿਆਪਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦਾ ਦੋਸ਼...

ਸ਼ਹਿਰ

View All