ਤਾਇਕਵਾਂਡੋ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮੱਲਾਂ ਮਾਰੀਆਂ
ਹਰਗਮ ਸਿੰਘ ਨੇ ਸੋਨੇ ਦਾ ਤਗ਼ਮਾ ਜਿੱਤਿਆ
Advertisement
ਅਪੋਲੋ ਪਬਲਿਕ ਸਕੂਲ ਦੇਵੀਗੜ੍ਹ ਦੇ ਤਾਇਕਵਾਂਡੋ ਖਿਡਾਰੀਆਂ ਨੇ ਜੋਸ਼ ਅਤੇ ਮਿਹਨਤ ਨਾਲ ਜ਼ਿਲਾ ਪੱਧਰੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਹਰਗਮ ਸਿੰਘ ਨੇ ਸੋਨੇ ਦਾ ਤਗ਼ਮਾ ਅਤੇ ਦਮਨਪ੍ਰੀਤ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਆਪਣੇ ਸਕੂਲ ਅਤੇ ਖੇਤਰ ਦਾ ਨਾਮ ਰੋਸ਼ਨ ਕੀਤਾ। ਖਾਸ ਗੱਲ ਇਹ ਹੈ ਕਿ ਸੋਨੇ ਦਾ ਤਗ਼ਮਾ ਜਿੱਤਣ ਵਾਲਾ ਖਿਡਾਰੀ ਹਰਅਗਮ ਸਿੰਘ ਹੁਣ ਅਗਲੇ ਪੱਧਰ ਲਈ ਚੁਣਿਆ ਗਿਆ ਹੈ, ਜੋ ਕਿ ਰਾਜ ਪੱਧਰ ਦੇ ਟੂਰਨਾਮੈਂਟ ਲੁਧਿਆਣਾ 2025 ਵਿੱਚ ਆਪਣੀ ਯੋਗਤਾ ਦਰਸਾਵੇਗਾ।
ਸਕੂਲ ਪ੍ਰਿੰਸੀਪਲ ਨੀਲਿਮਾ ਦੀਕਸ਼ਿਤ ਨੇ ਖਿਡਾਰੀਆਂ ਦੀ ਮਿਹਨਤ ਅਤੇ ਕੋਚਾਂ ਦੀ ਸਮਰਪਣ ਭਰੀ ਮਦਦ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਪਲਬਧੀ ਸਿਰਫ ਖਿਡਾਰੀਆਂ ਦੀ ਨਹੀਂ, ਸਗੋਂ ਪੂਰੇ ਸਕੂਲ ਦੀ ਸ਼ਾਨ ਹੈ। ਉਨ੍ਹਾਂ ਕਿਹਾ ਕਿ ਕੋਚ ਮਨਦੀਪ ਕੌਰ ਅਤੇ ਸਿਮਰਨਜੀਤ ਸਿੰਘ ਨੇ ਖਿਡਾਰੀਆਂ ਨੂੰ ਲਗਾਤਾਰ ਸਿਖਲਾਈ ਅਤੇ ਮਿਹਨਤ ਦੇ ਜ਼ਰੀਏ ਇਸ ਉੱਚੇ ਮੰਚ ਤੱਕ ਪਹੁੰਚਾਇਆ।
Advertisement
Advertisement