ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਲ ਭਿਖਿਆ ਰੋਕਣ ਲਈ ਟਾਸਕ ਫੋਰਸ ਵੱਲੋਂ ਚੈਕਿੰਗ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਦੀ ਅਗਵਾਈ ਹੇਠ ਸਮੂਹ ਜ਼ਿਲ੍ਹੇ ਦੇ ਸ਼ਹਿਰਾਂ ਵਿੱਚ ਪ੍ਰਾਜੈਕਟ ਜੀਵਨਜੋਤ 2.0 ਤਹਿਤ ਬਾਲ ਭਿਖਿਆ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ ਜਾਰੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ...
Advertisement

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਦੀ ਅਗਵਾਈ ਹੇਠ ਸਮੂਹ ਜ਼ਿਲ੍ਹੇ ਦੇ ਸ਼ਹਿਰਾਂ ਵਿੱਚ ਪ੍ਰਾਜੈਕਟ ਜੀਵਨਜੋਤ 2.0 ਤਹਿਤ ਬਾਲ ਭਿਖਿਆ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ ਜਾਰੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਸਮੇਤ ਪੁਲੀਸ ਅਧਿਕਾਰੀਆਂ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਅਤੇ ਬਾਲ ਮਜ਼ਦੂਰੀ ਕਰਨ ਤੋਂ ਰੋਕਣ ਲਈ ਸਥਾਨਕ 786 ਚੌਕ, ਹਾਅ ਦਾ ਨਾਅਰਾ ਗੁਰਦੁਆਰਾ, ਗਰੇਵਾਲ ਚੌਕ, ਦਰਗਾਹ ਬਾਬਾ ਹੈਦਰ ਸ਼ੇਖ, ਲੁਧਿਆਣਾ ਬਾਈ ਪਾਸ, ਠੰਡੀ ਸੜਕ ਦੇ ਪਿਛਲੇ ਪਾਸੇ ਸਲੱਮ ਏਰੀਏ ’ਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ 6 ਬੱਚਿਆਂ ਨੂੰ ਛੁਡਵਾਇਆ ਗਿਆ ਜਿਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਟੀਮ ਦੁਆਰਾ ਬੱਚਿਆਂ ਦੇ ਮਾਪਿਆਂ ਨੂੰ ਬੁਲਾ ਕੇ ਕਾਊਂਸਲਿੰਗ ਕੀਤੀ ਗਈ ਅਤੇ ਬੱਚਿਆਂ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਪੜ੍ਹ ਲਿਖ ਕੇ ਆਤਮ ਨਿਰਭਰ ਬਣ ਸਕਣ। ਇਸ ਤੋਂ ਬਾਅਦ ਬੱਚਿਆਂ ਨੂੰ ਮਾਪਿਆਂ ਨੂੰ ਸੌਂਪ ਦਿੱਤਾ ਗਿਆ।

Advertisement
Advertisement