DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Teacher Recruitment: ਪੱਕੇ ਮੋਰਚੇ ਦੇ ਬਾਵਜੂਦ ਬੇਰੁਜ਼ਗਾਰਾਂ ਦੇ ਹੱਥ ਖਾਲੀ 

ਬੇਰੁਜ਼ਗਾਰਾਂ ਵੱਲੋਂ 26 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਜਾਣਕਾਰੀ ਦਿੰਦੇ ਹੋਏ। -ਫੋਟੋ: ਲਾਲੀ
Advertisement
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਡੀ ਸੀ ਦਫ਼ਤਰ ਅੱਗੇ ਲਾਏ ਗਏ ਸੂਬਾ ਪੱਧਰੀ ਪੱਕੇ ਮੋਰਚੇ ਨੂੰ ਕਰੀਬ ਸੱਤ ਮਹੀਨੇ ਬੀਤ ਚੁੱਕੇ ਹਨ, ਪਰ ਸਰਕਾਰ ਵੱਲੋਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਸਰਕਾਰ ਦੇ ਲਾਰਿਆਂ ਅਤੇ ਟਾਲ-ਮਟੋਲ ਵਾਲੇ ਰਵੱਈਏ ਤੋਂ ਅੱਕੇ ਬੇਰੁਜ਼ਗਾਰਾਂ ਨੇ ਹੁਣ 26 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਉਹ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਨਵੀਂਆਂ ਅਸਾਮੀਆਂ ਜਾਰੀ ਕਰਵਾਉਣ, ਮਾਸਟਰ ਕੇਡਰ ਵਿੱਚ 55 ਫੀਸਦੀ ਲਾਜ਼ਮੀ ਅੰਕਾਂ ਦੀ ਬੇਤੁਕੀ ਸ਼ਰਤ ਰੱਦ ਕਰਨ, ਉਮਰ ਹੱਦ ਵਿੱਚ ਛੋਟ ਦੇਣ ਅਤੇ ਆਰਟ ਐਂਡ ਕਰਾਫਟ ਦੀ ਲਿਖਤੀ ਪ੍ਰੀਖਿਆ ਕਰਵਾਉਣ ਵਰਗੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।

Advertisement

ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਕੋਈ ਨਵੀਂ ਭਰਤੀ ਨਹੀਂ ਕੀਤੀ। ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕੇ ਸਿਹਤ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਸਰਕਾਰ ਸੂਬੇ ਨੂੰ ਕਰਜ਼ੇ ਹੇਠ ਦਬਾ ਰਹੀ ਹੈ ਪਰ ਬੇਰੁਜ਼ਗਾਰਾਂ ਦੀ ਸੁਣਵਾਈ ਨਹੀਂ ਕਰ ਰਹੀ।

Advertisement

ਇਸ ਦੇ ਨਾਲ ਹੀ, ਆਗੂਆਂ ਨੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਮਨਰੇਗਾ ਮੁਲਾਜ਼ਮਾਂ 'ਤੇ ਹੋਏ ਬੇਰਹਿਮ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੌਜੂਦਾ ਸਰਕਾਰ ਨੂੰ ਬੇਰੁਜ਼ਗਾਰ ਵਿਰੋਧੀ ਤੇ ਜਬਰ ਢਾਹੁਣ ਵਾਲੀ ਦੱਸਿਆ। ਇਸ ਮੌਕੇ ਅਮਨਦੀਪ ਕੌਰ ਸੰਗਰੂਰ, ਲਖਵੀਰ ਸਿੰਘ ਸਿਰੀਏਵਾਲਾ, ਦਰਸ਼ਨ ਸਿੰਘ ਲੱਡਾ ਅਤੇ ਗੁਰਵਿੰਦਰ ਸਿੰਘ ਜਖੇਪਲ ਸਮੇਤ ਕਈ ਹੋਰ ਸਾਥੀ ਵੀ ਹਾਜ਼ਰ ਸਨ।

Advertisement
×