DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

#TeacherProtest ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਸੇਵਾ ਸੁਰੱਖਿਆ ਲਈ ਵਿਧਾਨ ਸਭਾ ਵਿੱਚ ਬਿੱਲ ਨਾ ਲਿਆਉਣ ਦਾ ਵਿਰੋਧ

  • fb
  • twitter
  • whatsapp
  • whatsapp
featured-img featured-img
ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਅਧਿਆਪਕ। -ਫੋਟੋ: ਲਾਲੀ
Advertisement

ਸਾਂਝੇ ਅਧਿਆਪਕ ਮੋਰਚੇ ਅਤੇ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਵਿਰੋਧ ਵਿੱਚ ਇੱਥੇ ਡੀ ਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਵਿਧਾਨ ਸਭਾ ਵਿੱਚ ਬਿੱਲ ਨਾ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ ਤੋਂ ਖਫ਼ਾ ਸਨ।

ਇਸ ਮੌਕੇ ਅਧਿਆਪਕ ਆਗੂ ਦੇਵੀ ਦਿਆਲ, ਕ੍ਰਿਸ਼ਨ ਸਿੰਘ ਦੁੱਗਾਂ, ਸੁਖਵਿੰਦਰ ਸਿੰਘ ਗਿਰ, ਦਾਤਾ ਸਿੰਘ ਨਮੋਲ, ਅਵਤਾਰ ਸਿੰਘ ਭਲਵਾਨ ਅਤੇ ਵਰਿੰਦਰਜੀਤ ਸਿੰਘ ਬਜਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਹੜਾ ਵਫਾ ਨਹੀਂ ਹੋਇਆ।

Advertisement

ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਟੈੱਟ ਸਬੰਧੀ ਕੋਈ ਚਰਚਾ ਨਾ ਕਰ ਕੇ ਵਾਅਦੇ ਨੂੰ ਤੋੜਿਆ ਗਿਆ ਹੈ। ਆਗੂਆਂ ਮੰਗ ਕੀਤੀ ਕਿ ਰਾਜ ਸਭਾ ਵਿੱਚ ਸੰਸਦ ਮੈਂਬਰ ਜੌਹਨ ਬਿਰਟਾਸ (ਸੀ ਪੀ ਆਈ ਐੱਮ) ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਪ੍ਰਾਈਵੇਟ ਬਿੱਲ ਨੂੰ ਤੁਰੰਤ ਪਾਸ ਕੀਤਾ ਜਾਵੇ। ਆਗੂਆਂ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਅਤੇ ਨਾ ਹੀ ਮੁਲਾਜ਼ਮਾਂ ਦਾ 16 ਫੀਸਦੀ ਪਿਛਲਾ ਮਹਿੰਗਾਈ ਭੱਤਾ ਲਾਗੂ ਕੀਤਾ ਹੈ।

Advertisement

Advertisement
×