DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰੀ-ਕਾਸਟ ਸੂਚੀਆਂ ਤੋਂ ਪ੍ਰਭਾਵਿਤ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ

ਧਰਨਾਕਾਰੀਆਂ ਅਤੇ ਪੁਲੀਸ ਦਰਮਿਆਨ ਧੱਕਾ-ਮੁੱਕੀ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦੇ ਹੋਏ ਮੁਜ਼ਾਹਰਾਕਾਰੀ।
Advertisement

ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਗਿਆ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਵਿਭਾਗੀ ਅਤੇ ਦਫ਼ਤਰੀ ਗਲਤੀਆਂ ਕਾਰਨ ਵੱਖ-ਵੱਖ ਭਰਤੀਆਂ ਦੀਆਂ ਸਿਲੈਕਸ਼ਨ ਸੂਚੀਆਂ ਰੀ-ਕਾਸਟ ਕੀਤੇ ਜਾਣ ਨਾਲ ਉਨ੍ਹਾਂ ਦਾ ਭਵਿੱਖ ਅਸੁਰੱਖਿਅਤ ਹੋ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਨਿਵਾਸ ਵਾਲੀ ਕਲੋਨੀ ਦੇ ਗੇਟ ’ਤੇ ਹੀ ਰੋਕ ਲਿਆ ਗਿਆ। ਅੱਗੇ ਜਾਣ ਲਈ ਬਜ਼ਿੱਦ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਦਰਮਿਆਨ ਹੋਈ ਧੱਕਾਮੁੱਕੀ ’ਚ ਬਹੁਤਿਆਂ ਦੀਆਂ ਪੱਗਾਂ ਅਤੇ ਚੁੰਨੀਆਂ ਲਹਿ ਗਈਆਂ। ਬਹੁਤ ਸਾਰੇ ਅਧਿਆਪਕਾਂ ਨੂੰ ਫੜ ਕੇ ਪੁਲੀਸ ਦੀਆਂ ਗੱਡੀਆਂ ਵਿੱਚ ਬੰਦ ਕਰ ਕੇ ਬਿਠਾ ਦਿੱਤਾ ਗਿਆ। ਅਖੀਰ ਪ੍ਰਸ਼ਾਸਨ ਵੱਲੋਂ 25 ਅਗਸਤ ਨੂੰ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਤੈਅ ਕਰਵਾਉਣ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਫਰੰਟ ਆਗੂਆਂ ਬਲਕਾਰ ਸਿੰਘ ਮਘਾਣੀਆਂ, ਗ਼ਜ਼ਲਪ੍ਰੀਤ ਕੌਰ, ਗੁਰਿੰਦਰ ਸਿੰਘ, ਸ਼ਿੰਪੀ ਮੌਂਗਾ, ਰਤਨਦੀਪ ਸਿੰਘ, ਨਰਿੰਦਰ ਕੌਰ, ਰਾਜੂ ਸਿੰਘ, ਹਰਪਾਲ ਸਿੰਘ, ਲਵਪ੍ਰੀਤ ਸਿੰਘ, ਬਲਜਿੰਦਰ ਸਿੰਘ ਤੇ ਕ੍ਰਿਸ਼ਨ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਭਰਤੀਆਂ, ਜਿਨ੍ਹਾਂ ਵਿੱਚ 4161 ਮਾਸਟਰ ਕਾਡਰ, 2392 ਮਾਸਟਰ ਕਾਡਰ, 6635 ਈਟੀਟੀ ਕਾਡਰ ਅਤੇ 3704 ਮਾਸਟਰ ਕਾਡਰ ਭਰਤੀਆਂ ਸ਼ਾਮਲ ਹਨ, ਦੀਆਂ ਸਿਲੈਕਸ਼ਨ ਸੂਚੀਆਂ ਵਿਭਾਗੀ/ਦਫ਼ਤਰੀ ਗਲਤੀਆਂ ਕਾਰਨ ਵੱਖ-ਵੱਖ ਆਧਾਰਾਂ ’ਤੇ ਰੀ-ਕਾਸਟ ਕੀਤੀਆਂ ਗਈਆਂ ਹਨ। ਇਸ ਕਾਰਨ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਸਿਲੈਕਸ਼ਨ ਜ਼ੋਨ ਤੋਂ ਬਾਹਰ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਸੇਵਾ ਸਮਾਪਤੀ ਸਬੰਧੀ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਤੇਜ਼ ਹੋਵੇਗਾ।

ਇਸ ਮੌਕੇ ਡੀ ਟੀ ਐੱਫ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੁਕੇਸ਼ ਕੁਮਾਰ ਗੁਜਰਾਤੀ, ਸੁਖਦੇਵ ਡਾਨਸੀਵਾਲ, ਸੁਖਵਿੰਦਰ ਗਿਰ, ਰਾਜੀਵ ਬਰਨਾਲਾ, ਡਾ. ਰਾਮਸ਼ਰਨ, ਪਵਨ ਨਾਭਾ, ਰਘਵੀਰ ਭਵਾਨੀਗੜ੍ਹ, ਜਗਜੀਤ ਜਟਾਣਾ , ਡੈਮੋਕਰੇਟਿਕ ਟੀਚਰਜ਼ ਫਰੰਟ (ਦਿਗਵਿਜੇ) ਤੋਂ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਦਾਤਾ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਦੇਵੀ ਦਿਆਲ ਜ਼ਿਲ੍ਹਾ ਪ੍ਰਧਾਨ ਸੰਗਰੂਰ, ਜਸਵਿੰਦਰ ਸਮਾਣਾ, ਸਰਬਜੀਤ ਸਿੰਘ ਪੁੰਨੇਵਾਲ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਆਦਰਸ਼ ਸਕੂਲ ਅਧਿਆਪਕ ਐਸੋਸੀਏਸ਼ਨ, ਟੈਕਨੀਕਲ ਸਰਬਿਸ ਯੂਨੀਅਨ ਵੱਲੋਂ ਹਰਪ੍ਰੀਤ ਸਿੰਘ, ਅਮਨਦੀਪ ਕੌਰ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ, ਰਣਜੀਤ ਸਿੰਘ, ਸੱਤਪਾਲ ਸਿੰਘ, ਗੁਰਦੀਪ ਸਿੰਘ ਤੇ ਇਕਬਾਲਪ੍ਰੀਤ ਸਿੰਘ ਹਾਜ਼ਰ ਸਨ।

Advertisement

Advertisement
Advertisement
×