ਪੱਤਰ ਪ੍ਰੇਰਕ
ਭਵਾਨੀਗੜ੍ਹ, 7 ਦਸੰਬਰ
ਅੱਜ ਇੱਥੇ ਬੀਪੀਈਓ ਦਫਤਰ ਭਵਾਨੀਗੜ੍ਹ ( ਸੰਗਰੂਰ-2 ) ਅੱਗੇ ਬਲਾਕ ਦੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਅਧਿਆਪਕ ਆਗੂ ਪਵਨ ਕੁਮਾਰ, ਗੁਰਲਾਭ ਸਿੰਘ, ਜਸਪਾਲ ਸਿੰਘ, ਜਤਿੰਦਰ ਸਿੰਘ, ਡਿੰਪਲ ਰਾਣੀ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਟਾਲਮਟੋਲ ਦੀ ਨੀਤੀ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਜਲੰਧਰ ’ਚ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ’ਚ ਅਧਿਆਪਕ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।