DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰੀਖਿਆ ਕੇਂਦਰਾਂ ’ਚ ਬਤੌਰ ਸੁਪਰਡੈਂਟ ਦੂਰ-ਦਰਾਡੇ ਡਿਊਟੀਆਂ ਲਾਉਣ ਤੋਂ ਅਧਿਆਪਕ ਖਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਡਿਊਟੀਆਂ ਲਾਉਣ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਭਲਕੇ ਅੱਠਵੀਂ ਜਮਾਤ ਅਤੇ ਮਾਰਚ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਕੁੱਝ ਪ੍ਰੀਖਿਆ ਕੇਂਦਰਾਂ ’ਤੇ ਅਧਿਆਪਕਾਂ ਦੀਆਂ ਬਤੌਰ ਸੁਪਰਡੈਂਟ ਦੂਰ-ਦੁਰਾਡੇ ਡਿਊਟੀਆਂ ਲਾਏ ਜਾਣ ਤੋਂ ਅਧਿਆਪਕ ਖਫ਼ਾ ਹਨ। ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰ ਗੁਰਜੰਟ ਸਿੰਘ ਵਾਲੀਆ, ਕ੍ਰਿਸ਼ਨ ਸਿੰਘ ਦੁੱਗਾਂ, ਸੁਖਜਿੰਦਰ ਸਿੰਘ ਹਰੀਕਾ ਅਤੇ ਦੇਵੀ ਦਿਆਲ ਨੇ ਜਾਰੀ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਭਲਕੇ 17 ਫਰਵਰੀ ਤੋਂ ਅੱਠਵੀਂ ਜਮਾਤ ਦੀ ਪ੍ਰੀਖਿਆ ਸ਼ੁਰੂ ਹੋ ਰਹੀ ਹੈ ਜਦੋਂਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆ ਮਾਰਚ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਬਤੌਰ ਸੁਪਰਡੈਂਟ ਅਧਿਆਪਕਾਂ ਦੀਆਂ ਡਿਊਟੀਆਂ ਦੂਰ-ਦੁਰਾਡੇ ਪ੍ਰੀਖਿਆ ਕੇਂਦਰਾਂ ਵਿੱਚ ਲਗਾ ਦਿੱਤੀਆਂ ਹਨ ਜਿਸ ਤੋਂ ਅਧਿਆਪਕ ਵਰਗ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦਸੰਬਰ 2025 ਦੇ ਸ਼ੁਰੂ ਵਿੱਚ ਹੀ ਪੱਤਰ ਭੇਜ ਕੇ ਹਦਾਇਤਾਂ ਦਿੱਤੀਆਂ ਸਨ ਕਿ 8-10 ਪ੍ਰੀਖਿਆ ਕੇਂਦਰਾਂ ਦਾ ਇੱਕ ਬਲਾਕ ਬਣਾ ਲਿਆ ਜਾਵੇ। ਪ੍ਰੀਖਿਆ ਕੇਂਦਰਾਂ ਦੇ ਬਲਾਕ ਦੇ ਅਧਿਆਪਕਾਂ ਨੂੰ ਨਾਲ ਲੱਗਦੇ ਨੇੜੇ ਦੇ ਬਲਾਕ ਵਿੱਚ ਬਤੌਰ ਪ੍ਰੀਖਿਆ ਕੇਂਦਰ ਸੁਪਰਡੈਂਟ ਡਿਊਟੀ ’ਤੇ ਭੇਜਣ ਸਬੰਧੀ ਅਗਾਊਂ ਤਜਵੀਜ਼ ਬਣਾ ਕੇ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਇਨ੍ਹਾਂ ਹਦਾਇਤਾਂ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਗਈਆਂ ਹਨ ਅਤੇ ਜਾਰੀ ਪੱਤਰ ਦੀ ਪਾਲਣਾ ਨਹੀਂ ਕੀਤੀ ਗਈ।

ਅਧਿਆਪਕਾਂ ਦੀਆਂ ਡਿਊਟੀਆਂ ਨੇੜਲੇ ਬਲਾਕਾਂ ਵਿੱਚ ਲਾਉਣ ਦੀ ਮੰਗ 

ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅਧਿਆਪਕ ਪਹਿਲਾਂ ਹੀ ਸਰਕਾਰ ਵੱਲੋਂ ਵਿੱਢੇ ਗ਼ੈਰ-ਵਿੱਦਿਅਕ ਕੰਮਾਂ ਕਾਰਨ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਲੰਘ ਰਹੇ ਹਨ ਤੇ ਹੁਣ ਅਧਿਆਪਕਾਂ ਦੀਆਂ ਪ੍ਰੀਖਿਆ ਕੇਂਦਰਾਂ ਵਿੱਚ ਦੂਰ-ਦੁਰਾਡੇ ਡਿਊਟੀਆਂ ਲਗਾਉਣ ਕਾਰਨ ਉਨ੍ਹਾਂ ਨੂੰ ਖੱਜਲ ਖੁਆਰ ਅਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਦੀਆਂ ਡਿਊਟੀਆਂ ਨਾਲ ਲੱਗਦੇ ਬਲਾਕਾਂ ਵਿੱਚ ਲਗਾਈਆਂ ਜਾਣ।

Advertisement

Advertisement
Advertisement
×