DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

136 ਏਡਿਡ ਕਾਲਜਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਪਿਛਲੇ ਮਾਰਚ ਤੋਂ ਨਹੀਂ ਮਿਲੀ ਤਨਖਾਹ

ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ
  • fb
  • twitter
  • whatsapp
  • whatsapp
featured-img featured-img
ਜੀਟੀਬੀ ਕਾਲਜ ਭਵਾਨੀਗੜ੍ਹ ਵਿੱਚ ਧਰਨਾ ਦਿੰਦੇ ਹੋਏ ਅਧਿਆਪਕ।
Advertisement
ਪਿਛਲੇ 6 ਮਹੀਨਿਆਂ ਤੋਂ ਤਨਖਾਹ ਦੀ ਗ੍ਰਾਂਟ ਜਾਰੀ ਨਾ ਕਰਨ ਦੇ ਰੋਸ਼ ਵਜੋਂ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ ਤੇ ਅੱਜ ਇੱਥੇ ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਵਿਖੇ ਰੋਸ਼ ਧਰਨਾ ਦਿੱਤਾ ਗਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਐਗਜੈਕਟਿਵ ਮੈਂਬਰ ਡਾ. ਗੁਰਪ੍ਰੀਤ ਸਿੰਘ, ਇਕਾਈ ਦੇ ਪ੍ਰਧਾਨ ਡਾ. ਸੁਰੇਂਦਰ ਜਾਂਗੜਾ, ਡਾ. ਗੁਰਮੀਤ ਕੌਰ, ਡਾ. ਚਰਨਜੀਤ ਕੌਰ ਅਤੇ ਪ੍ਰੋ. ਕਮਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸੂਬਾ ਅਣ-ਐਲਾਨੀ ਵਿੱਤੀ ਐਮਰਜੈਂਸੀ ਦਾ ਸਾਹਮਣਾ ਕਰ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਸਰਕਾਰ ਦੀ ਬੇਹੱਦ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਏਡਿਡ ਕਾਲਜਾਂ ਦੀ ਪਿਛਲੇ ਪੰਜ ਮਹੀਨਿਆਂ ਦੀ ਤਨਖਾਹ ਦਾ ਬਿਲ 12 ਅਗਸਤ ਤੋਂ ਖਜ਼ਾਨੇ ਵਿੱਚ ਅਟਕਿਆ ਹੋਇਆ ਹੈ। ਅੱਜ ਲਗਭਗ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਖਜ਼ਾਨਾ ਵਿਭਾਗ ਕਾਲਜਾਂ ਦੀ 76 ਕਰੋੜ ਦੀ ਸੈਲਰੀ ਗ੍ਰਾਂਟ ਰਿਲੀਜ਼ ਕਰਨ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਗ੍ਰਾਂਟ ਜਲਦੀ ਰਿਲੀਜ਼ ਨਾ ਕੀਤੀ ਗਈ ਤਾਂ 16 ਸਤੰਬਰ ਤੋਂ ਸੂਬੇ ਦੇ 136 ਏਡਿਡ ਕਾਲਜਾਂ ਵਿੱਚ ਪੜ੍ਹਦੇ ਲੱਖਾਂ ਵਿਦਿਆਰਥੀਆਂ ਨੂੰ ਨਾਲ ਲੈ ਕੇ ਕੈਂਪਸ ਰੋਸ ਰੈਲੀਆਂ ਕੱਢੀਆਂ ਜਾਣਗੀਆਂ ਅਤੇ 19 ਸਤੰਬਰ ਤੋਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਧਰਨਾ ਲਗਾਇਆ ਜਾਵੇਗਾ।

Advertisement
×