ਪਾਇਨੀਅਰ ਕਾਨਵੈਂਟ ਸਕੂਲ ’ਚ ਤੀਆਂ ਮਨਾਈਆਂ
ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
Advertisement
ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਵਿੱਚ ਤੀਆਂ ਦਾ ਤਿਉਹਾਰ ‘ਗੂੰਜ ਤੀਆਂ ਦੀ’ ਬੈਨਰ ਹੇਠ ਮਨਾਇਆ ਗਿਆ, ਜਿਸ ਵਿੱਚ ਨੇੜਲੇ ਪਿੰਡਾਂ ਦੀਆਂ ਔਰਤਾਂ ਵੀ ਸ਼ਾਮਲ ਹੋਈਆਂ। ਇਸ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਸਕੂਲ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਅਤੇ ਖੁਸ਼ਪ੍ਰੀਤ ਕੌਰ ਮੰਡੇਰ ਵੀ ਮੌਜੂਦ ਸਨ। ਸਮਾਗਮ ਦੌਰਾਨ ਰਵਾਇਤੀ ਗਹਿਣਿਆਂ ਅਤੇ ਰਵਾਇਤੀ ਪਹਿਰਾਵੇ ’ਚ ਸਜੀਆਂ ਕੁੜੀਆਂ ਅਤੇ ਔਰਤਾਂ ਨੇ ਲੋਕ ਗੀਤਾਂ ਤੇ ਬੋਲੀਆਂ ’ਤੇ ਖ਼ੂਬ ਗਿੱਧਾ ਪਾਇਆ। ਸਮਾਗਮ ਦੌਰਾਨ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਮਾਨ ਨੇ ਵੀ ਗਿੱਧਾ ਪਾਇਆ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਤੀਆਂ ਔਰਤਾਂ ਦੇ ਸਵੈ ਪ੍ਰਗਟਾਵੇ ਦਾ ਸਾਧਨ ਹੈ। ਅੰਤ ਵਿੱਚ ਉਨ੍ਹਾਂ ਸਮਾਗਮ ਵਿੱਚ ਪੁੱਜੇ ਮਹਿਮਾਨਾਂ ਦਾ ਧੰਨਵਾਦ ਕੀਤਾ।
Advertisement
Advertisement