ਅਲਪਾਈਨ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ
ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਵਿੱਚ ਅੱਜ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਗੀਤਾਂ ’ਤੇ ਨੱਚ ਕੇ ਅਤੇ ਬੋਲੀਆਂ ਪਾ ਕੇ ਖੂਬ ਰੰਗ ਬੰਨ੍ਹਿਆ। ਸਕੂਲ ਦੇ ਛੋਟਿਆਂ ਬੱਚਿਆਂ ਨੇ ਪੀਂਘਾਂ ’ਤੇ ਝੂਟੇ ਲੈ...
Advertisement
ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਵਿੱਚ ਅੱਜ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਗੀਤਾਂ ’ਤੇ ਨੱਚ ਕੇ ਅਤੇ ਬੋਲੀਆਂ ਪਾ ਕੇ ਖੂਬ ਰੰਗ ਬੰਨ੍ਹਿਆ। ਸਕੂਲ ਦੇ ਛੋਟਿਆਂ ਬੱਚਿਆਂ ਨੇ ਪੀਂਘਾਂ ’ਤੇ ਝੂਟੇ ਲੈ ਕੇ ਆਨੰਦ ਮਾਣਿਆ। ਇਸ ਮੌਕੇ ਸਕੂਲ ਮਨੇਜਰ ਹਰਮੀਤ ਸਿੰਘ ਗਰੇਵਾਲ ਅਤੇ ਪ੍ਰਿੰਸੀਪਲ ਰੋਮਾ ਅਰੋੜਾ ਨੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਅਲੋਪ ਹੋ ਰਹੇ ਪੰਜਾਬੀ ਵਿਰਸੇ ਨੂੰ ਸੰਭਾਲਣ ਲਈ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਹੋਣੇ ਚਾਹੀਦੇ ਹਨ, ਜਿਸ ਨਾਲ ਬੱਚਿਆਂ ਦਾ ਬਹੁ-ਪੱਖੀ ਵਿਕਾਸ ਹੁੰਦਾ ਹੈ। ਇਸ ਮੌਕੇ ਸਕੂਲ ਡਾਇਰੈਕਟਰ ਪਰਮਿੰਦਰ ਕੌਰ ਤੂਰ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Advertisement
Advertisement
