ਮਾਝੀ ਵਿੱਚ ਤੀਆਂ ਦਾ ਤਿਉਹਾਰ ਮਨਾਇਆ
ਭਵਾਨੀਗੜ੍ਹ: ਪਿੰਡ ਮਾਝੀ ਵਿੱਚ ਸਰਪੰਚ ਜਸਵਿੰਦਰ ਕੌਰ ਦੀ ਅਗਵਾਈ ਹੇਠ ਬਾਬਾ ਗੁਲਾਬ ਦਾਸ ਸਟੇਡੀਅਮ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ...
Advertisement
ਭਵਾਨੀਗੜ੍ਹ: ਪਿੰਡ ਮਾਝੀ ਵਿੱਚ ਸਰਪੰਚ ਜਸਵਿੰਦਰ ਕੌਰ ਦੀ ਅਗਵਾਈ ਹੇਠ ਬਾਬਾ ਗੁਲਾਬ ਦਾਸ ਸਟੇਡੀਅਮ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਹੈ। ਇਸ ਤਿਉਹਾਰ ਸਦਕਾ ਦੂਰ ਦੂਰ ਵਿਆਹੀਆਂ ਗਈਆਂ ਪਿੰਡ ਦੀਆਂ ਕੁੜੀਆਂ ਨੂੰ ਆਪਸ ਵਿੱਚ ਮਿਲਣ ਦਾ ਸਬੱਬ ਬਣ ਜਾਂਦਾ ਹੈ। ਕਲਾਕਾਰ ਬੱਬਣ ਕੌਰ ਨੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਕੁੜੀਆਂ ਨੇ ਗਿੱਧਾ ਤੇ ਬੋਲੀਆਂ ਪਾ ਕੇ ਖੂਬ ਮਨੋਰੰਜਨ ਕੀਤਾ। ਪੰਚਾਇਤ ਵੱਲੋਂ ਲੜਕੀਆਂ ਅਤੇ ਬੱਚਿਆਂ ਲਈ ਖਾਣ ਪੀਣ ਦਾ ਵਧੀਆ ਉਪਰਾਲਾ ਕੀਤਾ ਗਿਆ।
Advertisement
Advertisement