ਸਕੂਲਾਂ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਅਕੈਡਮਿਕ ਵਰਲਡ ਸਕੂਲ, ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਅਤੇ ਲਿਟਲ ਸਟਾਰ ਬਚਪਨ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਮਹਿਮਾਨਾਂ ਅਤੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬੱਚਿਆਂ ਨੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ...
Advertisement
ਅਕੈਡਮਿਕ ਵਰਲਡ ਸਕੂਲ, ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਅਤੇ ਲਿਟਲ ਸਟਾਰ ਬਚਪਨ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਮਹਿਮਾਨਾਂ ਅਤੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬੱਚਿਆਂ ਨੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਗਿੱਧਾ, ਭੰਗੜਾ, ਸੱਭਿਆਚਾਰ ਨਾਲ ਸਬੰਧਤ ਗੀਤ ਸ਼ਾਮਲ ਸਨ। ਸਕੂਲ ਦੇ ਸਾਰੇ ਬੱਚੇ ਪੰਜਾਬੀ ਪਹਿਰਾਵੇ ਵਿੱਚ ਆਏ ਸਨ। ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਨੇ ਪੰਜਾਬੀ ਸੱਭਿਆਚਾਰ ਨੂੰ ਜਿਊਂਦਾ ਰੱਖਣ ਲਈ ਇਹੋ ਜਿਹੇ ਤਿਉਹਾਰ ਮਨਾਏ ਜਾਂਦੇ ਰਹਿਣਗੇ| ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੇ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨਾਂ ਅਤੇ ਮਾਪਿਆਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਅਕੈਡਮਿਕ ਵਰਲਡ ਸਕੂਲ ਦੇ ਪ੍ਰਿੰਸੀਪਲ ਬਬੀ ਵਰਗੇਸ਼ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲਾਂ ਦੇ ਅਧਿਆਪਕ ਡੀਪੀਈ ਸੁਰਿੰਦਰ, ਸੁਰਭੀ, ਮਨਪ੍ਰੀਤ, ਨੇਵੀ, ਮਨਦੀਪ, ਗਗਨਦੀਪ, ਗੁਰਵਿੰਦਰ, ਹਰਪ੍ਰੀਤ, ਸਾਕਸ਼ੀ, ਤਮੰਨਾ, ਜਸ਼ਨਦੀਪ, ਕਾਜਲ, ਹੀਨਾ, ਦਿਕਸ਼ਾ, ਅਨਾਮਿਕਾ ਸਿੰਗਲਾ, ਸੋਨਮ ਸ਼ਰਮਾ, ਆਰਜ਼ੂ, ਪੂਜਾ, ਮਨਪ੍ਰੀਤ ਕੌਰ, ਰਮਾ ਰਾਣੀ, ਮੀਨੂ ਰਾਣੀ, ਇੰਦਰਜੀਤ ਕੌਰ, ਮਨਪ੍ਰੀਤ ਕੌਰ, ਹੀਨਾ ਗਰਗ ਤੇ ਪ੍ਰਭਜੋਤ ਕੌਰ ਆਦਿ ਮੌਜੂਦ ਸਨ।
Advertisement
Advertisement