ਕਿਸਾਨ ਆਗੂਆਂ ਦਾ ਦਾਅਵਾ

ਮੋਦੀ ਸਰਕਾਰ ਦੇ ਕਾਰਜਕਾਲ ’ਚ ਕਾਰਪੋਰੇਟ ਘਰਾਣਿਆਂ ਦੇ ‘ਅੱਛੇ ਦਿਨ’ ਆਏ

ਮੋਦੀ ਸਰਕਾਰ ਦੇ ਕਾਰਜਕਾਲ ’ਚ ਕਾਰਪੋਰੇਟ ਘਰਾਣਿਆਂ ਦੇ ‘ਅੱਛੇ ਦਿਨ’ ਆਏ

ਸੰਗਰੂਰ ਦੇ ਰੇਲਵੇ ਸਟੇਸ਼ਨ ਨੇੜੇ ਚੱਲ ਰਹੇ ਰੋਸ ਧਰਨੇ ਦੌਰਾਨ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਕਿਸਾਨ।

ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਮਾਰਚ

ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਜਿਥੇ ਕੇਂਦਰ ਸਰਕਾਰ ਉਪਰ ਦੇਸ਼ ਨੂੰ ਵੇਚਣ ਦੇ ਰਾਹ ਪੈਣ ਦਾ ਦੋਸ਼ ਲਾਇਆ ਹੈ ਉਥੇ ਕੇਂਦਰ ਨੂੰ ਵਰਜਦਿਆਂ ਕਿਹਾ ਹੈ ਕਿ ਉਹ ਕਿਸਾਨਾਂ ਦੀ ਜ਼ਮੀਨ ਉਪਰ ਅੱਖ ਨਾ ਰੱਖੇ ਅਤੇ ਕਿਸੇ ਵੀ ਕੀਮਤ ’ਤੇ ਕਿਸਾਨ ਆਪਣੀ ਜ਼ਮੀਨ ’ਚ ਕਾਰਪੋਰੇਟ ਘਰਾਣਿਆਂ ਨੂੰ ਦਖਲ ਨਹੀਂ ਹੋਣ ਦੇਣਗੇ।

ਇਥੇ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਪੱਕੇ ਰੋਸ ਧਰਨੇ ਦੌਰਾਨ ਕਿਸਾਨ ਆਗੂਆਂ ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਬਟੜਿਆਣਾ, ਇੰਦਰਪਾਲ ਸਿੰਘ ਪੁੰਨਾਂਵਾਲ, ਰਘਵੀਰ ਸਿੰਘ ਛਾਜਲੀ, ਰੋਹੀ ਸਿੰਘ ਮੰਗਵਾਲ, ਡਾ. ਹਰਪ੍ਰੀਤ ਕੌਰ ਖਾਲਸਾ, ਦਲਬਾਰਾ ਸਿੰਘ ਨਾਗਰਾ, ਰਾਮ ਸਿੰਘ ਸੋਹੀਆਂ ਅਤੇ ਗੱਜਣ ਸਿੰਘ ਲੱਡੀ ਆਦਿ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ ਛੇ ਸਾਲ ਤੋਂ ਦੇਸ਼ ਦੀ ਸੱਤਾ ’ਤੇ ਕਾਬਜ਼ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਅੱਛੇ ਦਿਨ ਨਸੀਬ ਨਹੀਂ ਹੋਏ। ਜੇਕਰ ਕਿਸੇ ਦੇ ਅੱਛੇ ਦਿਨ ਆਏ ਹਨ ਤਾਂ ਉਹ ਦੇਸ਼ ਦੇ ਕਾਰਪੋਰੇਟ ਘਰਾਣਿਆਂ ਲਈ ਆਏ ਹਨ ਕਿਉਂਕਿ ਕੇਂਦਰ ਸਰਕਾਰ ਇਨ੍ਹਾਂ ਘਰਾਣਿਆਂ ਦੇ ਹੱਥਾਂ ਵਿਚ ਸਰਕਾਰੀ ਅਦਾਰੇ ਸੌਂਪੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਡੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਸੌਂਪਣ ’ਤੇ ਤੁਲੀ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਜ਼ਮੀਨ ’ਤੇ ਅੱਖ ਨਹੀਂ ਰੱਖਣੀ ਚਾਹੀਦੀ ਕਿਉਂਕਿ ਕਿਸਾਨ ਆਪਣੀ ਜ਼ਮੀਨ ਉਪਰ ਕਿਸੇ ਕਾਰਪੋਰੇਟ ਘਰਾਣੇ ਨੂੰ ਪੈਰ ਨਹੀਂ ਰੱਖਣ ਦੇਣਗੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੇ ਕਾਰਜਕਾਲ ਉਪਰ ਸਵਾਲ ਉਠਾਉਣ ਵਾਲੀ ਭਾਜਪਾ ਦੇ ਆਪਣੇ ਕਾਰਜਕਾਲ ਦੌਰਾਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਸਭ ਹੱਦਾਂ ਬੰਨ੍ਹੇ ਟੱਪ ਗਈਆਂ ਹਨ।

ਪਿੰਡ ਚੌਂਦਾ ਤੇ ਭੂਦਨ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਰਵਾਨਾ

ਅਮਰਗੜ੍ਹ (ਰਾਜਿੰਦਰ ਜੈਦਕਾ): ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਲਈ ਪਿੰਡ ਚੌਂਦਾ ਤੋਂ ਚੇਅਰਮੈਨ ਹਰਬੰਸ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦਾ ਜੱਥਾ ਰਾਸ਼ਨ ਸਮੇਤ ਰਵਾਨਾ ਹੋਇਆ। ਇਸ ਮੌਕੇ ਹਰਬੰਸ ਸਿੰਘ ਨੇ ਕਿਹਾ ਕਿ ਇਹ ਬਿੱਲ ਕਾਰਪੋਰੇਟ ਘਰਾਣਿਆਂ ਦੀਆਂ ਤਜੌਰੀਆਂ ਭਰਨ ਲਈ ਬਣਾਏ ਗਏ ਹਨ। ਮੋਦੀ ਸਰਕਾਰ ਕਿਸਾਨੀ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਇਹ ਬਿੱਲ ਰੱਦ ਨਹੀਂ ਕੀਤੇ ਜਾਂਦੇ, ਪਿੰਡਾਂ ਦੇ ਲੋਕ ਦਿੱਲੀ ਲਈ ਰਾਸ਼ਨ ਸਮੇਤ ਰਵਾਨਾ ਹੁੰਦੇ ਰਹਿਣਗੇ। ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਇਥੇ ਪਿੰਡ ਭੂਦਨ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਕੁਲਵਿੰਦਰ ਸਿੰਘ ਦੀ ਅਗਵਾਈ ’ਚ ਕਿਸਾਨਾਂ ਦਾ 20ਵਾਂ ਜੱਥਾ ਦਿੱਲੀ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਲਈ ਲੋੜੀਂਦਾ ਸਮਾਨ ਲੈ ਕੇ ਰਵਾਨਾ ਹੋਇਆ।ਇਸ ਮੌਕੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਸਬਰ ਪਰਖ਼ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਸੰਘਰਸ਼ ਖ਼ਤਮ ਕਰਨਗੇ।

ਕਿਸਾਨ ਸੰਘਰਸ਼ ਦੇ ਹੱਕ ਵਿੱਚ ਰੈਲੀ ਕੱਢੀ

ਪਟਿਆਲਾ (ਖੇਤਰੀ ਪ੍ਰਤੀਨਿਧ): ਪਟਿਆਲਾ ਨਿਵਾਸੀ ਕਿਸਾਨ ਮੰਚ ਅਤੇ ਡਾਕਟਰਜ ਫਾਰ ਫਾਰਮਰਜ਼ ਗਰੱਪ ਦੇ ਕਾਰਕੁਨਾ ਵਲੋਂ ਕਿਸਾਨ ਸੰਘਰਸ਼ ਦੇ ਹੱਕ ਵਿੱਚ ਰੈਲੀ ਕੱਢੀ ਗਈ। ਇਸ ਦੌਰਾਨ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਕਨਵੀਨਰ ਡਾ. ਡੀ. ਐਸ. ਭੁੱਲਰ, ਕੋਆਰਡੀਨੇਟਰ ਦਵਿੰਦਰ ਸਿੰਘ ਸ਼ੇਰਮਾਜਰਾ ਤੇ ਕੁਲਜੀਤ ਸਿੰਘ ਰਾਟੌਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਿਹਾ ਕਿਸਾਨ ਰੋਸ ਅਤੇ ਧਰਨਾ ਹੁਣ ਅੰਤਰਰਾਸ਼ਟਰੀ ਪੱਧਰ ਦਾ ਮੁੱਦਾ ਬਣ ਚੁੱਕਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਕਈ ਗਰੁੱਪ ਇਸ ਮਸਲੇ ਸਬੰਧੀ ਸੰਯੁਕਤ ਰਾਸ਼ਟਰ ਸੰਸਥਾ ਅਧੀਨ ਅੰਤਰਰਾਸ਼ਟਰੀ ਕਿਰਤ ਸੰਗਠਨ ਵਿੱਚ ਜਾਣ ਦੀ ਤਿਆਰੀ ਵਿੱਚ ਹਨ । ਭਾਰਤ ਵੀ ਇਸ ਸੰਸਥਾ ਦਾ ਮੈਂਬਰ ਹੈ। ਆਗੂਆਂ ਅਨੁਸਾਰ ਕਿਸਾਨਾਂ ’ਤੇ ਕੀਤਾ ਜਾ ਰਿਹਾ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ । ਮੌਕੇ ਦੇ ਹੁਕਮਰਾਨਾਂ ਨੂੰ ਮਨੁੱਖਤਾ ਦੀ ਭਲਾਈ ਹਿੱਤ ਕਿਸਾਨੀ ਮਸਲੇ ਨੂੰ ਜਲਦ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਕੇਂਦਰ ਵਿਰੱਧ ਨਾਅਰੇਬਾਜੀ ਕਰਦਿਆਂ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਕੰਵਰ ਮਨਜੀਤ ਸਿੰਘ ਧਾਲੀਵਾਲ,ਅਮਰਪ੍ਰੀਤ ਸਿੰਘ ਢਿੱਲੋਂ, ਕੁਲਜੀਤ ਸਿੰਘ ਰਾਟੌਲ, ਅਸ਼ੋਕ ਚੋਪੜਾ, ਬਲਵਿੰਦਰ ਅਰੋੜਾ, ਡਾ.ਪੀਰਤਇੰਦਰ ਚਹਿਲ ਨੇ ਵੀ ਸ਼ਿਰਕਤ ਕੀਤੀ।

ਲਹਿਰਾਗਾਗਾ ’ਚ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ਤ’ੇ ਲਗਾਤਾਰ 156ਵੇਂ ਦਿਨ ਧਰਨੇ ’ਚ ਸੂਬਾ ਸਿੰਘ ਸੰਗਤਪੁਰਾ,ਰਾਮ ਸਿੰਘ ਨੰਗਲਾ, ਹਰਜਿੰਦਰ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਦਰਸ਼ਨ ਸਿੰਘ ਕੋਟੜਾ, ਰਾਮਚੰਦ ਸਿੰਘ ਚੋਟੀਆਂ, ਗੁਰਮੀਤ ਕੌਰ ਗਿਦਰਿਆਣੀ, ਜਸ਼ਨਦੀਪ ਕੋਰ ਪਸੋਰ, ਕਰਮਜੀਤ ਕੌਰ ਭੁਟਾਲ ਕਲਾ, ਬਲਜੀਤ ਕੌਰ ਲਹਿਲ ਕਲਾਂ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All