DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਤਿਹਾਸਕ Rajindra Lake ਦੀ ਨੁਹਾਰ ਬਦਲੇਗੀ

ਮੇਅਰ ਕੁੰਦਨ ਗੋਗੀਆ ਨੇ ਸਥਿਤੀ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਰਜਿੰਦਰਾ ਲੇਕ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਮੇਅਰ ਕੁੰਦਨ ਗੋਗੀਆ।
Advertisement

ਸ਼ਾਹੀ ਸ਼ਹਿਰ ਪਟਿਆਲਾ ਦੇ ਪ੍ਰਸਿੱਧ ਸ੍ਰੀ ਕਾਲੀ ਮਾਤਾ ਮੰਦਰ ਨੇੜੇ ਸਥਿਤ ਇਤਿਹਾਸਕ ਰਾਜਿੰਦਰਾ ਲੇਕ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਕਾਰਜ ਹੁਣ ਜਲਦੀ ਮੁਕੰਮਲ ਹੋਣਗੇ। ਇਸ ਲਟਕ ਰਹੇ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਪਹਿਲ ਕੀਤੀ ਹੈ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਦੀ ਟੀਮ ਨਾਲ ਲੇਕ ਦਾ ਦੌਰਾ ਕਰਦਿਆਂ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ।

ਮੇਅਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜਿੰਦਰਾ ਲੇਕ ਸ਼ਹਿਰ ਦੀ ਧਾਰਮਿਕ ਅਤੇ ਵਿਰਾਸਤੀ ਮਹੱਤਤਾ ਦਾ ਪ੍ਰਤੀਕ ਹੈ। ਇਸ ਪ੍ਰਾਜੈਕਟ ਤਹਿਤ ਲੇਕ ਦੀ ਮੁਕੰਮਲ ਸਫ਼ਾਈ ਯਕੀਨੀ ਬਣਾਈ ਜਾਵੇਗੀ ਅਤੇ ਪਾਣੀ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਲੇਕ ਦੇ ਚੌਗਿਰਦੇ ਨੂੰ ਹਰਾ-ਭਰਾ ਬਣਾਉਣ ਲਈ ਨਵੀਂ ਯੋਜਨਾਬੰਦੀ ਕੀਤੀ ਗਈ ਹੈ, ਜਿਸ ਵਿੱਚ ਸੈਰ ਕਰਨ ਲਈ ਵਾਕਿੰਗ ਟਰੈਕ ਅਤੇ ਲੋਕਾਂ ਦੇ ਬੈਠਣ ਲਈ ਆਧੁਨਿਕ ਬੈਂਚ ਲਗਾਏ ਜਾਣਗੇ। ਸੁਰੱਖਿਆ ਪੱਖੋਂ ਲੇਕ ਉੱਤੇ ਸੀ ਸੀ ਟੀ ਵੀ ਕੈਮਰੇ ਅਤੇ ਰਾਤ ਵੇਲੇ ਖ਼ੂਬਸੂਰਤ ਲਾਈਟਿੰਗ ਦਾ ਇੰਤਜ਼ਾਮ ਵੀ ਕੀਤਾ ਜਾਵੇਗਾ।

Advertisement

Advertisement
Advertisement
×