
ਪੱਤਰ ਪ੍ਰੇਰਕ
ਲਹਿਰਾਗਾਗਾ, 26 ਮਈ
ਇੱਥੋਂ ਦੇ ਨੇੜਲੇ ਪਿੰਡ ਗੁਰਨੇ ਕਲਾਂ ਵਿੱਚ ਸਥਿਤ ਜਸਮੇਰ ਸਿੰਘ ਜੇਜੀ ਕਾਲਜ ਦੇ ਸਕਿਉਰਿਟੀ ਗਾਰਡ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਲਹਿਰਾਗਾਗਾ ਦੀ ਪੁਲੀਸ ਨੇ ਤਿੰਨ ਨਾਮਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਗੁਰਦਾਸ ਸਿੰਘ ਵਾਸੀ ਗੁਰਨੇ ਖੁਰਦ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਹ ਜਸਮੇਰ ਸਿੰਘ ਜੇਜੀ ਕਾਲਜ, ਗੁਰਨੇ ਕਲਾਂ ਵਿੱਚ ਸਕਿਉਰਿਟੀ ਗਾਰਡ ਵਜੋਂ ਤਾਇਨਾਤ ਹੈ। 24 ਤੇ 25 ਮਈ ਦੀ ਸਾਂਝੀ ਰਾਤ ਨੂੰ ਤੜਕੇ ਤਿੰਨ ਨਾਮਲੂਮ ਵਿਅਕਤੀ ਕਾਲਜ ਵਿੱਚ ਚੋਰੀ ਕਰਨ ਦੀ ਨੀਯਤ ਨਾਲ ਦਾਖਲ ਹੋ ਗਏ, ਜਿਨ੍ਹਾਂ ਨੇ ਉਸ ਦੀ ਕੁੱਟਮਾਰ ਕਰਨ ਮਗਰੋਂ ਪ੍ਰਿੰਸੀਪਲ ਦੇ ਦਫਤਰ ਅਤੇ ਹੋਰ ਕਮਰਿਆਂ ਦੇ ਜਿੰਦਰੇ ਤੋੜੇ। ਸੱਟਾਂ ਲੱਗਣ ਕਾਰਣ ਉਸ ਨੂੰ ਸਿਵਲ ਹਸਪਤਾਲ ਲਹਿਰਾਗਾਗਾ ਦੇ ਹਸਪਤਾਲ ਲਿਆਂਦਾ ਗਿਆ, ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਸੰਗਰੂਰ ਨੂੰ ਰੈਫਰ ਕਰ ਦਿੱਤਾ ਜਿਥੇ ਉਸਦਾ ਇਲਾਜ ਚੱਲ ਰਿਹਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ