ਵਿਆਹੁਤਾ ਨੇ ਜ਼ਹਿਰ ਨਿਗਲਿਆ

ਵਿਆਹੁਤਾ ਨੇ ਜ਼ਹਿਰ ਨਿਗਲਿਆ

ਪੱਤਰ ਪ੍ਰੇਰਕ

ਭਵਾਨੀਗੜ੍ਹ, 27 ਮਈ

ਇੱਥੋਂ ਨੇੜਲੇ ਪਿੰਡ ਸੰਘਰੇੜੀ ਵਿੱਚ ਸਹੁਰਾ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਤੰਗ ਕੀਤੇ ਜਾਣ ਕਾਰਨ ਇਕ ਵਿਆਹੁਤਾ ਲੜਕੀ ਨੇ ਅੱਜ ਜ਼ਹਿਰਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। 

  ਪੁਲੀਸ ਚੌਕੀ ਘਰਾਚੋਂ ਦੇ ਇੰਚਾਰਜ ਸਬ ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਜਸਵੀਰ ਕੌਰ ਦੇ ਪਿਤਾ ਗੁਰਦਾਸ ਸਿੰਘ ਵਾਸੀ ਪਿੰਡ ਘਰਾਚੋਂ ਨੇ ਸ਼ਿਕਾਇਤ ਰਾਹੀਂ ਦੱਸਿਆ ਕਿ ਉਨ੍ਹਾਂ ਦੀ ਲੜਕੀ ਜਸਵੀਰ ਕੌਰ ਨੇ 2 ਸਾਲ ਪਹਿਲਾਂ ਜਸਵੀਰ ਸਿੰਘ ਵਾਸੀ ਸੰਘਰੇੜੀ ਨਾਲ ਅਦਾਲਤੀ ਵਿਆਹ ਕਰਵਾਇਆ ਸੀ ਜਿਸ ਕਾਰਨ ਉਨ੍ਹਾਂ ਨੇ ਲੜਕੀ ਨਾਲ ਮਿਲਣਾ-ਵਰਤਣਾ ਬੰਦ ਕਰ ਦਿੱਤਾ ਸੀ ਪਰ ਹੁਣ 10 ਦਿਨ ਪਹਿਲਾਂ ਉਨ੍ਹਾਂ ਦੀ ਲੜਕੀ ਬੱਸ ਸਟੈਂਡ ਘਰਾਚੋਂ ਵਿੱਚ ਆਪਣੀ ਮਾਤਾ ਰਾਜ ਕੌਰ ਨੂੰ ਮਿਲੀ ਅਤੇ ਉਸ ਨੇ ਦੱਸਿਆ ਕਿ ਉਸਦਾ ਸਹੁਰਾ ਪਰਿਵਾਰ ਕਥਿਤ ਤੌਰ ’ਤੇ ਦਾਜ ਨਾ ਲੈ ਕੇ ਆਉਣ ਕਾਰਨ ਉਸ ਨਾਲ ਕੁੱਟਮਾਰ ਅਤੇ ਤੰਗ ਪ੍ਰੇਸ਼ਾਨ ਕਰਦੇ ਹਨ। ਇਸੇ ਦੌਰਾਨ ਅੱਜ ਸਹੁਰੇ ਪਿੰਡ ਤੋਂ ਸੁਨੇਹਾ ਆਇਆ ਕਿ ਜਸਵੀਰ ਕੌਰ ਨੇ ਕੋਈ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਮ੍ਰਿਤਕਾ ਦੇ ਪਿਤਾ ਗੁਰਦਾਸ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕਾ ਦੇ ਪਤੀ ਜਸਵੀਰ ਸਿੰਘ ਅਤੇ ਸੱਸ ਚਮੇਲੀ ਵਾਸੀਆਨ ਸੰਘਰੇੜੀ ਵਿਰੁੱਧ ਕੇਸ ਦਰਜ ਕਰਕੇ ਜਸਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਅਧਿਆਪਕ ਨੇ ਫਾਹਾ ਲੈ ਕੇ ਕੀਤੀ ਆਤਮ-ਹੱਤਿਆ

ਸ਼ੇਰਪੁਰ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਸਲੇਮਪੁਰ ਦੇ ਅਧਿਆਪਕ ਨੇ ਫਾਹਾ ਲੈ ਕੇ ਖੁਦਕਸ਼ੀ ਕਰਨ ਲਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ ਭੋਲਾ ਪੁੱਤਰ ਦਰਸ਼ਨ ਸਿੰਘ ਵਾਸੀ ਸਲੇਮਪੁਰ ਵਜੋਂ ਹੋਈ। ਪੁਲੀਸ ਵੱਲੋਂ ਪੋਸਟ ਮਾਰਟਮ ਮਗਰੋਂ 174 ਤਹਿਤ ਕਾਰਵਾਈ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All