ਹਰਦੀਪ ਸਿੰਘ ਸੋਢੀ
ਧੂਰੀ, 12 ਜੁਲਾਈ
ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਹਲਕੇ ਵਿੱਚ ਮਜ਼ਬੂਤ ਕਰਨ ਲਈ ਹਲਕਾ ਧੂਰੀ ਦੇ ਕੋਆਰਡੀਨੇਟਰ ਗੁਰਮੇਲ ਸਿੰਘ ਮੌੜ ਨੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਨਿਵਾਸ ’ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮੁੜ ਮਜਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਾਰੇ ਵਰਕਰਾਂ ਨੂੰ ਏਕਜੁੱਟ ਹੋਣ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਦੀ ਅਪੀਲ ਕੀਤੀ। ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਵਪਾਰੀਆਂ ਦੇ ਗੋਲੀਆਂ ਮਾਰਕੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਕਤਲਾਂ ਦੀਆਂ ਹੋ ਰਹੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਮਹਿਫ਼ੂਜ਼ ਮਹਿਸੂਸ ਨਹੀਂ ਕਰ ਰਹੇ ਤੇ ਪੁਲੀਸ ਹਿਰਾਸਤਾਂ ਵਿੱਚ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧੂਰੀ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਵਧੇਰੇ ਆਸਾਂ ਤੇ ਉਮੀਦਾਂ ਨਾਲ ਵੋਟਾਂ ਪਾਈਆਂ ਸਨ ਪਰ ਸ੍ਰੀ ਮਾਨ ਧੂਰੀ ਦੇ ਲੋਕਾਂ ਨਾਲ ਧੋਖਾ ਕਰ ਗਏ। ਇਸ ਮੌਕੇ ਕੋਆਡੀਨੇਟਰ ਗੁਰਮੇਲ ਸਿੰਘ ਮੌੜ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਅਗਵਾਈ ’ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਵਾਅਦਾ ਕੀਤਾ। ਮੀਟਿੰਗ ਵਿੱਚ ਹਲਕਾ ਸੁਨਾਮ ਦੇ ਕੋਆਡੀਨੇਟਰ ਗੁਰਪਿਆਰ ਸਿੰਘ ਧੂਰਾ, ਕੌਂਸਲਰ ਰਾਜੀਵ ਚੌਧਰੀ, ਜਗਤਾਰ ਸਿੰਘ ਤਾਰਾ, ਚਮਕੌਰ ਸਿੰਘ ਕੁੰਬੜਵਾਲ, ਸਾਬਕਾ ਕੌਂਸਲਰ ਦਰਸ਼ਨ ਕੁਮਾਰ ਦਰਸ਼ੀ, ਠੇਕੇਦਾਰ ਪ੍ਰੇਮ ਕੁਮਾਰ, ਸਾਬਕਾ ਸਰਪੰਚ ਰਣਜੀਤ ਸਿੰਘ ਈਸੀ, ਨਰਿੰਦਰ ਬਖ਼ਸੀ, ਨਸੀਬ ਸਿੰਘ ਚਾਂਗਲੀ, ਬਹਾਦਰ ਸਿੰਘ ਕਾਤਰੋਂ ਤੇ ਬੂਟਾ ਸਿੰਘ ਈਸੀ ਆਦਿ ਮੌਜੂਦ ਸਨ।