ਪੱਤਰ ਪ੍ਰੇਰਕ
ਭਵਾਨੀਗੜ੍ਹ, 6 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਪੁੱਤਰ ਦੇ ਜਨਮ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਭਰਾਜ ਦੇ ਪਤੀ ਮਨਦੀਪ ਸਿੰਘ ਲੱਖੇਵਾਲ ਨੇ ਦੱਸਿਆ ਕਿ ਅੱਜ ਭਗਵੰਤ ਮਾਨ ਵੱਲੋਂ ਨਰਿੰਦਰ ਕੌਰ ਭਰਾਜ ਤੇ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਹਨ। ਦੋਵਾਂ ਪਰਿਵਾਰਾਂ ਲਈ ਇਹ ਬਹੁਤ ਹੀ ਖੁਸ਼ੀ ਦੇ ਪਲ ਹਨ। ਇਸੇ ਤਰ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਆਦਿ ਨੇ ਵੀ ਨਰਿੰਦਰ ਕੌਰ ਭਰਾਜ ਨੂੰ ਵਧਾਈਆਂ ਦਿੱਤੀਆਂ।