ਬੱਦਲਵਾਈ ਨੇ ਪਿਛੇਤੀ ਕਣਕ ਬੀਜਣ ਵਾਲੇ ਕਿਸਾਨਾਂ ਦੀ ਚਿੰਤਾ ਵਧਾਈ

ਬੱਦਲਵਾਈ ਨੇ ਪਿਛੇਤੀ ਕਣਕ ਬੀਜਣ ਵਾਲੇ ਕਿਸਾਨਾਂ ਦੀ ਚਿੰਤਾ ਵਧਾਈ

ਪਿੰਡ ਤੋਲਾਵਾਲ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਪਿਛੇਤੀ ਬਿਜਾਈ ਕਰ ਰਿਹਾ ਕਿਸਾਨ।

ਜਸਵੰਤ ਸਿੰਘ ਗਰੇਵਾਲ
ਚੀਮਾ ਮੰਡੀ, 25 ਨਵੰਬਰ

ਅੱਜ ਅਸਮਾਨ ਵਿੱਚ ਹੋਈ ਬੱਦਲਵਾਈ ਨੇ ਪਿਛੇਤੀ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਵਿੱਚ ਬੇਚੈਨੀ ਪੈਦਾ ਕਰ ਦਿੱਤੀ ਹੈ ਤੇ ਕਿਸਾਨਾਂ ਨੂੰ ਚਿੰਤਾ ਹੈ ਕਿ ਜੇ ਬਾਰਸ਼ ਹੋ ਗਈ ਤਾਂ ਪਛੇਤੀ ਬੀਜੀ ਗਈ ਕਣਕ ਦੇ ਉੱਗਣ ਵਿੱਚ ਦਿੱਕਤ ਆ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਸ ਇਲਾਕੇ ਵਿੱਚ ਕਣਕ ਦੀ ਪਛੇਤੀ ਬਿਜਾਈ ਦਾ ਕੰਮ ਅਜੇ ਵੀ ਚੱਲ ਰਹੀ ਹੈ ਅਤੇ ਜਿਹੜੇ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਅਜੇ ਕੁਝ ਦਿਨ ਪਹਿਲਾਂ ਹੀ ਕੀਤੀ ਗਈ ਹੈ, ਉਨ੍ਹਾਂ ਕਿਸਾਨਾਂ ਦੀ ਇਸ ਬੱਦਲਵਾਈ ਨੇ ਨੀਂਦ ਹਰਾਮ ਕਰ ਦਿੱਤੀ ਹੈ ਤੇ ਉਨ੍ਹਾਂ ਕਿਸਾਨਾਂ ਦੀ ਚਿੰਤਾ ਹੈ ਕਿ ਜੇ ਬਾਰਸ਼ ਹੋ ਗਈ ਤਾਂ ਉਨ੍ਹਾਂ ਦੀ ਕਣਕ ਠੀਕ ਤਰ੍ਹਾਂ ਉੱਗ ਨਹੀਂ ਸਕੇਗੀ। ਇਸ ਤੋਂ ਇਲਾਵਾ ਇਸ ਇਲਾਕੇ ਵਿੱਚ ਕੁਝ ਕਿਸਾਨਾਂ ਦੀ ਪਹਿਲਾਂ ਬੀਜੀ ਗਈ ਕਣਕ ਹਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਹੁਣ ਮੁੜ ਬਿਜਾਈ ਕਰਨੀ ਪਈ ਹੈ ਤੇ ਇਸ ਬੱਦਲਵਾਈ ਨੇ ਉਨ੍ਹਾਂ ਕਿਸਾਨਾਂ ਦੀ ਰਾਤ ਦੀ ਨੀਂਦ ਵੀ ਹਰਾਮ ਕਰ ਦਿੱਤੀ ਹੈ। ਪਿੰਡ ਤੋਲਾਵਾਲ ਦੇ ਕਿਸਾਨ ਹਰੀ ਸਿੰਘ ਨੇ ਦੱਸਿਆ ਕਿ ਉਸਨੇ ਆਪਣੀ ਕਣਕ ਦੀ ਬਿਜਾਈ ਪੰਦਰਾਂ ਵੀਹ ਦਿਨ ਪਹਿਲਾਂ ਕੀਤੀ ਤੇ ਉਹ ਕਣਕ ਉੱਗੀ ਨਹੀਂ ਅਤੇ ਉਸਨੂੰ ਦੁਬਾਰਾ ਖਰਚਾ ਕਰਕੇ ਮੁੜ ਕਣਕ ਬੀਜਣ ਲਈ ਮਜਬੂਰ ਹੋਣਾ ਪਿਆ ਹੈ। ਪਰ ਹੁਣ ਬੱਦਲਵਾਈ ਹੋਣ ਨਾਲ ਉਨ੍ਹਾਂ ਦੇ ਪਰਿਵਾਰ ਦੀ ਚਿੰਤਾ ਵਧ ਗਈ ਹੈ। ਇਸ ਤਰ੍ਹਾਂ ਹੋਰ ਕਈ ਕਿਸਾਨ ਵੀ ਇਸ ਬੱਦਲਵਾਈ ਕਾਰਨ ਪ੍ਰੇਸ਼ਾਨ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All